ਆਰਮੀ ਕੰਪਲੈਕਸ ਵਿੱਚ ਅੱਗ ਲੱਗਣ ਕਾਰਨ 4 ਲੋਕਾਂਦੀ ਮੌਤ ਤੇ ਕਈ ਜਵਾਨ ਸ਼ਹੀਦ

ਆਰਮੀ ਕੰਪਲੈਕਸ ਵਿੱਚ ਅੱਗ ਲੱਗਣ ਕਾਰਨ 4 ਲੋਕਾਂਦੀ ਮੌਤ ਤੇ ਕਈ ਜਵਾਨ ਸ਼ਹੀਦ
ਦਿਲੀ : ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ‘ਚ ਫੌਜ ਦੇ ਸ਼ਾਪਿੰਗ ਕੰਪਲੈਕਸ ‘ਚ ਅੱਗ ਲੱਗਣ ਕਾਰਨ 8 ਦੁਕਾਨਾਂ ਤਬਾਹ ਹੋ ਗਈਆਂ ਅਤੇ 6 ਜਵਾਨ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਜੰਗਲੀ ਇਲਾਕੇ ਦੇ ਇੱਕ ਸ਼ਾਪਿੰਗ ਕੰਪਲੈਕਸ ‘ਚ 3 ਅਤੇ 4 ਫਰਵਰੀ ਦੀ ਰਾਤ ਨੂੰ ਅੱਗ ਲੱਗੀ ਸੀ। ਇਸ ਘਟਨਾ ‘ਚ ‘8 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ, ਜਦਕਿ 6 ਜਵਾਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ।‘ਉਧਮਪੁਰ ‘ਚ ਸੜਕ ਹਾਦਸੇ ‘ਚ ਇੱਕੋ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ ਹੋ ਗਈ ਹੈ।
ਸੂਤਰਾਂ ਦੇ ਹਵਾਲੇ ਨਾਲ ਇਹ ਖੁਲਾਸਾ ਹੋਇਆ ਕਿ ਇਹ ਅੱਗ ਸ਼ਾਪਿੰਗ ਕੰਪਲੈਕਸ 28 ਆਈਐਨਐਫ ਡਿਵੀ ਜੰਗਲੀ, ਕੁਪਵਾੜਾ ਵਿੱਚ ਲੱਗੀ। ਕੁਪਵਾੜਾ ਜ਼ਿਲ੍ਹੇ ਦੇ ਫਾਇਰ ਅਤੇ ਐਮਰਜੈਂਸੀ ਸੇਵਾਵਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਕਈ ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਜ਼ਖਮੀ ਜਵਾਨਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜਿਆ ਗਿਆ।
ਉੱਥੇ ਹੀ ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਐਤਵਾਰ ਨੂੰ ਇਕ ਸੜਕ ਹਾਦਸੇ ‘ਚ ਇਕ ਹੀ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖਮੀ ਹੋ ਗਿਆ। ਸਲੋਰਾ ਇਲਾਕੇ ਵਿੱਚ ਉਸ ਦੀ ਕਾਰ ਦੋ ਟਰੱਕਾਂ ਨਾਲ ਟਕਰਾ ਗਈ। ਪੁਲਿਸ ਨੇ ਦੱਸਿਆ ਕਿ ਕਾਰ ਜੰਮੂ ਤੋਂ ਊਧਮਪੁਰ ਵੱਲ ਜਾ ਰਹੀ ਸੀ ਜਦੋਂ ਇਹ ਦਰਦਨਾਕ ਘਟਨਾ ਵਾਪਰੀ। ਕਾਰ ਦੋ ਟਰੱਕਾਂ ਨਾਲ ਟਕਰਾ ਗਈ, ਜਿਸ ਕਾਰਨ ਉਸ ਵਿਚ ਸਵਾਰ ਸਾਰੇ ਪੰਜ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ।

Leave a Comment

Your email address will not be published. Required fields are marked *

Scroll to Top