Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 12 Sep 2026 | 4:46 pm

+91 90915 01313 , +91 90916 01313

punjabbanni@gmail.com
punjabbani@yahoo.com

ਆਰ.ਆਈ.ਐਮ.ਸੀ. ਵਿੱਚ ਜੁਲਾਈ 2027 ਟਰਮ ਲਈ ਦਾਖ਼ਲਾ ਸ਼ੁਰੂ; ਦਾਖ਼ਲਾ ਪ੍ਰੀਖਿਆ 6 ਦਸੰਬਰ ਨੂੰ

ਆਰ.ਆਈ.ਐਮ.ਸੀ. ਵਿੱਚ ਜੁਲਾਈ 2027 ਟਰਮ ਲਈ ਦਾਖ਼ਲਾ ਸ਼ੁਰੂ; ਦਾਖ਼ਲਾ ਪ੍ਰੀਖਿਆ 6 ਦਸੰਬਰ ਨੂੰ

ਚੰਡੀਗੜ੍ਹ, 12 ਸਤੰਬਰ : ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ.), ਦੇਹਰਾਦੂਨ ਵਿਖੇ ਜੁਲਾਈ 2027 ਟਰਮ ਵਿੱਚ ਦਾਖ਼ਲੇ ਲਈ ਯੋਗ ਲੜਕੇ ਅਤੇ ਲੜਕੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜੁਲਾਈ 2027 ਟਰਮ ਵਿੱਚ ਦਾਖ਼ਲੇ ਲਈ ਲਿਖਤੀ ਦਾਖ਼ਲਾ ਪ੍ਰੀਖਿਆ ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਵੱਲੋਂ 6 ਦਸੰਬਰ, 2026 (ਐਤਵਾਰ) ਨੂੰ ਲਈ ਜਾਵੇਗੀ। ਇਸ ਪ੍ਰੀਖਿਆ ਲਈ ਉਹ ਉਮੀਦਵਾਰ ਯੋਗ ਹਨ, ਜਿਨ੍ਹਾਂ ਦਾ ਜਨਮ 2 ਜੁਲਾਈ, 2013 ਤੋਂ 1 ਜਨਵਰੀ, 2015 ਦਰਮਿਆਨ ਹੋਇਆ ਹੋਵੇ ਅਤੇ ਉਹ ਕਿਸੇ ਮਾਨਤਾ ਪ੍ਰਾਪਤ ਸਕੂਲ ਵਿੱਚ ਸੱਤਵੀਂ ਜਮਾਤ ਵਿੱਚ ਪੜ੍ਹਦੇ ਹੋਣ ਜਾਂ ਸੱਤਵੀਂ ਜਮਾਤ ਪਾਸ ਕਰ ਚੁੱਕੇ ਹੋਣ। ਚੁਣੇ ਗਏ ਉਮੀਦਵਾਰਾਂ ਨੂੰ ਅੱਠਵੀਂ ਜਮਾਤ ਵਿੱਚ ਦਾਖ਼ਲਾ ਦਿੱਤਾ ਜਾਵੇਗਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਲਿਖਤੀ ਪ੍ਰੀਖਿਆ ਵਿੱਚ ਤਿੰਨ ਪੇਪਰ—ਅੰਗਰੇਜ਼ੀ, ਗਣਿਤ ਅਤੇ ਜਨਰਲ ਨਾਲੇਜ ਸ਼ਾਮਲ ਹੋਣਗੇ। ਜ਼ੁਬਾਨੀ ਪ੍ਰੀਖਿਆ/ਇੰਟਰਵਿਊ ਸਿਰਫ਼ ਉਹਨਾਂ ਉਮੀਦਵਾਰਾਂ ਦੀ ਲਈ ਜਾਵੇਗੀ ਜੋ ਲਿਖਤੀ ਪ੍ਰੀਖਿਆ ਪਾਸ ਕਰਨਗੇ, ਜਿਸਦੀ ਤਾਰੀਖ਼ ਬਾਰੇ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ।

ਆਰ.ਆਈ.ਐਮ.ਸੀ. ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਅਰਜ਼ੀ ਪ੍ਰਕਿਰਿਆ ਲਿੰਕ (https://examinationservices.nic.in/ExamSys26Part2/Root/Home.aspx?enc=Ei4cajBkK1gZSfgr53ImFQBut9oTMxhETt9bNm6zcP2ghS+a59eor30/A5h2io4z) ‘ਤੇ ਉਪਲਬਧ ਹੈ। ਇਹ ਜਾਣਕਾਰੀ ਆਰ.ਆਈ.ਐਮ.ਸੀ. ਦੀ ਅਧਿਕਾਰਤ ਵੈੱਬਸਾਈਟ www.rimc.edu.in ‘ਤੇ ਵੀ ਉਪਲਬਧ ਹੈ।

Scroll to Top