ਲੁਧਿਆਣਾ, 19 ਮਈ 2026 : ਆਸਟ੍ਰੇਲੀਆ ਵਿਖੇ ਚੰਗੇ ਭਵਿਖ ਦੀ ਤਲਾਸ਼ ਵਿਚ ਗਈ ਇਕ ਪੰਜਾਬ ਦੀ ਰਹਿਣ ਵਾਲੀ ਵਿਦਿਆਰਥਣ ਦੀ ਦਰਦਨਾਕ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਪਰਿਵਾਰ ਉਪਰ ਦੁਖਾਂ ਦਾ ਪਹਾੜ ਟੁਟ ਪਿਆ ਹੈ।
ਜਾਣਕਾਰੀ ਅਨੁਸਾਰ ਲੁਧਿਆਣਾ ਜ਼ਿਲ੍ਹੇ ਦੀ 19 ਸਾਲਾ ਵਿਦਿਆਰਥਣ ਕੋਮਲਪ੍ਰੀਤ ਕੌਰ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਉਹ ਆਪਣੀ ਨੌਕਰੀ ਤੋਂ ਵਾਪਸ ਘਰ ਆ ਰਹੀ ਸੀ।
ਜਾਣਕਾਰੀ ਅਨੁਸਾਰ ਕੋਮਲਪ੍ਰੀਤ ਕੌਰ ਸ਼ਨੀਵਾਰ ਦੇਰ ਰਾਤ ਆਪਣੀ ਰਾਤ ਦੀ ਡਿਊਟੀ ਮੁਕਾ ਕੇ ਪੈਦਲ ਘਰ ਵੱਲ ਜਾ ਰਹੀ ਸੀ। ਇਸ ਦੌਰਾਨ ਪਰਥ ਦੇ ਕੈਨਿੰਗਵੇਲ ਇਲਾਕੇ ਵਿੱਚ ਇੱਕ ਬੇਕਾਬੂ ਤੇਜ਼ ਰਫ਼ਤਾਰ ਕਾਰ ਨੇ ਉਸਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਲੜਕੀ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਇਸ ਮਾਮਲੇ ਨੂੰ ਲੈ ਕੇ ਪੁਲਸ ਵਲੋ ਛਾਣਬੀਣ ਤੇਜ ਕਰ ਦਿਤੀ ਗਈ ਹੈ। ਦੂਸਰੇ ਪਾਸੇ ਪਰਿਵਾਰ ਅਤੇ ਪਿੰਡ ਵਾਸੀਆਂ ਵੱਲੋਂ ਸਰਕਾਰ ਕੋਲ ਮੰਗ ਕੀਤੀ ਜਾ ਰਹੀ ਹੈ ਕਿ ਲੜਕੀ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ।