Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 10:35 am

+91 90915 01313 , +91 90916 01313

punjabbanni@gmail.com
punjabbani@yahoo.com

ਆਸਟ੍ਰੇਲੀਆ ਵਿੱਚ ਭਾਰਤੀ ’ਤੇ ਨਸਲੀ ਹਮਲਾ, ਤਿੰਨ ਵਿਅਕਤੀਆਂ ਵੱਲੋਂ ਕੁੱਟਮਾਰ

ਆਸਟ੍ਰੇਲੀਆ ਵਿੱਚ ਭਾਰਤੀ ’ਤੇ ਨਸਲੀ ਹਮਲਾ, ਤਿੰਨ ਵਿਅਕਤੀਆਂ ਵੱਲੋਂ ਕੁੱਟਮਾਰ

ਦਿੱਲੀ, 19 ਫਰਵਰੀ : ਆਸਟ੍ਰੇਲੀਆ ਵਿੱਚ ਭਾਰਤੀ ਭਾਈਚਾਰੇ ਖ਼ਿਲਾਫ ਨਸਲੀ ਹਿੰਸਾ ਰੁਕਨ ਦਾ ਨਾਮ ਨਹੀ ਲੈ ਰਹੀ ਹੈ। ਹੁਣ ਇਕ ਤਾਜਾ ਮਾਮਲੇ ਵਿਚ ਇਕ ਪੰਜਾਬੀ ਨੌਜਵਾਨ ਉਪਰ ਤਿੰਨ ਅਣਪਛਾਤੇ ਵਿਅਕਤੀਆਂ ਵਲੋ ਹਮਲਾ ਕਰਕੇ ਉਸਨੂੰ ਜਖਮੀ ਕੀਤਾ ਗਿਆ ਹੈ। ਜਾਣਕਾਰੀ ਦੇ ਅਨੁਸਾਰ 22 ਸਾਲਾ ਭਾਰਤੀ ਨਰਸ ਹਰਮਨਪ੍ਰੀਤ ਸਿੰਘ ’ਤੇ ਵਿਕਟੋਰੀਆ ਸੂਬੇ ਦੇ ਕੋਰੀਓ ਇਲਾਕੇ ਵਿੱਚ ਇਕ ਸਥਾਨਕ ਜਿੰਮ ਦੇ ਬਾਹਰ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਕਥਿਤ ਤੌਰ ’ਤੇ ਨਸਲੀ ਹਮਲਾ ਕੀਤਾ ਗਿਆ।

ਪੀੜਤ ਮੁਤਾਬਕ ਇਹ ਵਾਕਿਆ ਮੰਗਲਵਾਰ ਦੇਰ ਰਾਤ ਵਾਪਰਿਆ, ਜਦੋਂ ਉਹ ਵਰਕਆਉਟ ਕਰ ਰਿਹਾ ਸੀ। ਦੱਸਿਆ ਗਿਆ ਹੈ ਕਿ ਹਮਲਾਵਰਾਂ ਨੇ ਪਹਿਲਾਂ ਜਿੰਮ ਦੇ ਅੰਦਰ ਉਸ ਦੇ ਖ਼ਿਲਾਫ ਨਸਲੀ ਟਿੱਪਣੀਆਂ ਕੀਤੀਆਂ ਅਤੇ ਬਾਅਦ ਵਿੱਚ ਬਾਹਰ ਆ ਕੇ ਉਸ ਦਾ ਪਿੱਛਾ ਕੀਤਾ। ਹਾਲਾਤ ਤਣਾਅਪੂਰਨ ਹੋਣ ਤੋਂ ਬਾਅਦ ਤਿੰਨਾਂ ਨੇ ਉਸ ’ਤੇ ਹਮਲਾ ਕਰ ਦਿੱਤਾ। ਘਟਨਾ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਹਮਲਾਵਰ ਨਸਲੀ ਗਾਲਾਂ ਕੱਢਦੇ ਸੁਣੇ ਜਾ ਸਕਦੇ ਹਨ ਅਤੇ ਉਸ ਨੂੰ ਆਪਣੇ ਦੇਸ਼ ਵਾਪਸ ਜਾਣ ਲਈ ਕਹਿੰਦੇ ਨਜ਼ਰ ਆ ਰਹੇ ਹਨ। ਪੁਲਸ ਅਧਿਕਾਰੀਆਂ ਵਲੋ ਇਸ ਮਾਮਲੇ ਨੂੰ ਲੈ ਕੇ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Scroll to Top