Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 12:20 am

+91 90915 01313 , +91 90916 01313

punjabbanni@gmail.com
punjabbani@yahoo.com

ਆਸ਼ੀਰਵਾਦ ਸਕੀਮ ਤਹਿਤ ਪਟਿਆਲਾ ਜ਼ਿਲ੍ਹੇ ਨੂੰ 7 ਕਰੋੜ 77 ਲੱਖ ਰੁਪਏ ਦੀ ਰਾਸ਼ੀ ਹੋਈ ਜਾਰੀ : ਡਿਪਟੀ ਕਮਿਸ਼ਨਰ

ਆਸ਼ੀਰਵਾਦ ਸਕੀਮ ਤਹਿਤ ਪਟਿਆਲਾ ਜ਼ਿਲ੍ਹੇ ਨੂੰ 7 ਕਰੋੜ 77 ਲੱਖ ਰੁਪਏ ਦੀ ਰਾਸ਼ੀ ਹੋਈ ਜਾਰੀ : ਡਿਪਟੀ ਕਮਿਸ਼ਨਰ

ਆਸ਼ੀਰਵਾਦ ਸਕੀਮ ਤਹਿਤ ਪਟਿਆਲਾ ਜ਼ਿਲ੍ਹੇ ਨੂੰ 7 ਕਰੋੜ 77 ਲੱਖ ਰੁਪਏ ਦੀ ਰਾਸ਼ੀ ਹੋਈ ਜਾਰੀ : ਡਿਪਟੀ ਕਮਿਸ਼ਨਰ
-ਜ਼ਿਲ੍ਹੇ ਦੇ 1524 ਲਾਭਪਾਤਰੀਆਂ ਨੂੰ ਮਿਲੇਗੀ 51 ਹਜ਼ਾਰ ਰੁਪਏ ਦੀ ਰਾਸ਼ੀ : ਸਾਕਸ਼ੀ ਸਾਹਨੀ
ਪਟਿਆਲਾ, 29 ਅਗਸਤ:
ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਆਸ਼ੀਰਵਾਦ ਸਕੀਮ ਤਹਿਤ 51 ਹਜ਼ਾਰ ਰੁਪਏ ਦੀ ਮਾਲੀ ਮਦਦ ਲਈ ਪਟਿਆਲੇ ਜ਼ਿਲ੍ਹੇ ਲਈ 7 ਕਰੋੜ 77 ਲੱਖ 24 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਟਿਆਲਾ ਲਈ ਜਾਰੀ ਕੀਤੀ ਗਈ ਰਾਸ਼ੀ ਵਿੱਚ ਅਨੁਸੂਚਿਤ ਜਾਤੀਆਂ ਲਈ 4 ਕਰੋੜ 7 ਲੱਖ 49 ਹਜ਼ਾਰ ਰੁਪਏ ਅਤੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ 3 ਕਰੋੜ 69 ਲੱਖ 75 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ 7 ਕਰੋੜ 77 ਲੱਖ 24 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ ਜਿਸ ਨਾਲ 1524 ਲਾਭਪਾਤਰੀਆਂ ਨੂੰ 51-51 ਹਜ਼ਾਰ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 4 ਕਰੋੜ 7 ਲੱਖ 49 ਹਜ਼ਾਰ ਰੁਪਏ ਜਾਰੀ ਕੀਤੇ ਗਏ। ਜਿਸ ਦਾ ਲਾਭ ਜ਼ਿਲ੍ਹੇ ਦੇ 799 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਮਿਲੇਗਾ। ਇਸੇ ਤਰ੍ਹਾਂ ਪੱਛੜੀ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਸਬੰਧਤ ਲਾਭਪਾਤਰੀਆਂ ਲਈ 3 ਕਰੋੜ 69 ਲੱਖ 75 ਹਜ਼ਾਰ ਰੁਪਏ ਜਾਰੀ ਹੋਏ ਹਨ, ਜਿਸ ਵਿੱਚ ਜ਼ਿਲ੍ਹੇ ਦੇ 725 ਪੱਛੜੀ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਸਬੰਧਤ ਲਾਭਪਾਤਰੀ ਕਵਰ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀ ਵਿਧਵਾਵਾਂ ਲੜਕੀਆਂ, ਪੱਛੜ੍ਹੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪੱਛੜ੍ਹੇ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਹਨਾਂ ਦੇ ਮੁੜ ਵਿਆਹ ਸਮੇਂ 51000/- ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ।
ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਮੁਕੁਲ ਬਾਵਾ ਨੇ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਡੀ.ਬੀ.ਟੀ ਮੌਡ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ ਅਤੇ ਸਰਕਾਰ ਵਲੋਂ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਵੀ ਰਾਸ਼ੀ ਜਲਦ ਹੀ ਜਾਰੀ ਕੀਤੀ ਜਾ ਰਹੀ ਹੈ।

Scroll to Top