Breaking

ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ
Thursday, 19 Nov 2026 | 12:24 am

+91 90915 01313 , +91 90916 01313

punjabbanni@gmail.com
punjabbani@yahoo.com

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ.  ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ  ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ.  ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ  ਮੁਬਾਰਕਬਾਦ

ਚੰਡੀਗੜ੍ਹ, 18 ਨਵੰਬਰ : ਇੰਜੀਨੀਅਰਜ਼ ਐਸੋਸੀਏਸ਼ਨ, ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ.), ਪੰਜਾਬ ਦੇ ਪ੍ਰਧਾਨ ਇੰਜ. ਨਿਰਮਲ ਸਿੰਘ ਭੰਗੂ ਨੇ ਸੀਨੀਅਰ ਅਧਿਕਾਰੀਆਂ ਅਤੇ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਅੱਜ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ ਦਿੱਤੀ ਗਈ ਅਤੇ ਸਨਮਾਨਿਤ ਕੀਤਾ।

ਇਸ ਮੌਕੇ ਇੰਜ. ਨਿਰਮਲ ਸਿੰਘ ਭੰਗੂ ਨੇ ਕਿਹਾ ਕਿ ਇਹ ਪ੍ਰਾਪਤੀ ਸਮੁੱਚੇ ਪੰਜਾਬ ਅਤੇ ਲੋਕ ਨਿਰਮਾਣ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਡਾ. ਹਰਭਜਨ ਸਿੰਘ  ਦੀ ਇਹ ਪ੍ਰਾਪਤੀ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਲਾਹਣਤਾਂ ਤੋਂ ਦੂਰ ਰਹਿ ਕੇ ਸਿੱਖਿਆ ਰਾਹੀਂ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ।

ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਇੰਜ. ਇੰਦਰਜੀਤ ਸਿੰਘ, ਨਿਗਰਾਨ ਇੰਜੀਨੀਅਰ, ਲੋਕ ਨਿਰਮਾਣ ਵਿਭਾਗ, ਅੰਮ੍ਰਿਤਸਰ; ਇੰਜ. ਦਵਿੰਦਰ ਸਿੰਘ ਮੂਨ, ਨਿਗਰਾਨ ਇੰਜੀਨੀਅਰ, ਨੈਸ਼ਨਲ ਹਾਈਵੇਜ਼, ਲੋਕ ਨਿਰਮਾਣ ਵਿਭਾਗ, ਅੰਮ੍ਰਿਤਸਰ; ਇੰਜ. ਦਿਲਭਾਗ ਸਿੰਘ, ਕਾਰਜਕਾਰੀ ਇੰਜੀਨੀਅਰ; ਇੰਜ. ਦਵਿੰਦਰਪਾਲ ਸਿੰਘ, ਕਾਰਜਕਾਰੀ ਇੰਜੀਨੀਅਰ; ਇੰਜ. ਕੁਸ਼ਲਦੀਪ ਸਿੰਘ ਰੰਧਾਵਾ, ਕਾਰਜਕਾਰੀ ਇੰਜੀਨੀਅਰ; ਇੰਜ. ਸਰਬਜੀਤ ਸਿੰਘ, ਉਪ ਮੰਡਲ ਅਫ਼ਸਰ ; ਇੰਜ. ਤਰਲੋਚਨ ਸਿੰਘ, ਉਪ ਮੰਡਲ ਅਫ਼ਸਰ; ਇੰਜ. ਪਰਮਜੀਤ ਸਿੰਘ, ਸਹਾਇਕ ਇੰਜੀਨੀਅਰ ਅਤੇ ਇੰਜ. ਨਿਰਵੈਰ ਸਿੰਘ, ਜੂਨੀਅਰ ਇੰਜੀਨੀਅਰ ਸ਼ਾਮਲ ਸਨ।

Scroll to Top