ਈਡੀ ਦੀ ਟੀਮ ਚੱਲ ਰਹੀ ਮੀਟਿੰਗ ਦੌਰਾਨ ਆਪ ਵਿਧਾਇਕ ਨੂੰ ਆਪਣੇ ਨਾਲ ਲੈ ਗਈ

ਈਡੀ ਦੀ ਟੀਮ ਚੱਲ ਰਹੀ ਮੀਟਿੰਗ ਦੌਰਾਨ ਆਪ ਵਿਧਾਇਕ ਨੂੰ ਆਪਣੇ ਨਾਲ ਲੈ ਗਈ
ਜਲੰਧਰ, 6 Nov : ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਆਪਣੇ ਨਾਲ ਲੈ ਗਈ ਹੈ। ਬੈਂਕ ਧੋਖਾਧੜੀ ਮਾਮਲੇ ‘ਚ ਈਡੀ ਜਾਂਚ ਕਰ ਰਹੀ ਹੈ ਗੱਜਣਮਾਜਰਾ ਦਾ ਬੈਂਕ ਆਫ ਇੰਡੀਆ ਤੋਂ ਕਰੀਬ 40 ਕਰੋੜ ਰੁਪਏ ਦਾ ਕਰਜ਼ੇ ਸਬੰਧੀ ਮਾਮਲਾ ਹੈ। ਈਡੀ ਨੇ ਗੱਜਣਮਾਜਰਾ ਤੋਂ ਦੋ ਵਾਰ ਪੁੱਛਗਿੱਛ ਕੀਤੀ ਹੈ। ਜਸਵੰਤ ਸਿੰਘ ਗੱਜਣਮਾਜਰਾ ਦੀ ਜਾਇਦਾਦ ‘ਤੇ ਈਡੀ ਛਾਪੇਮਾਰੀ ਕਰ ਚੁੱਕੀ ਹੈ। ਫਿਲਹਾਲ ਈਡੀ ਵਿਧਾਇਕ ਨੂੰ ਜਲੰਧਰ ਈਡੀ ਦਫ਼ਤਰ ਲੈ ਕੇ ਆਈ ਹੈ। ਈਡੀ ਦੀ ਟੀਮ ਚੱਲ ਰਹੀ ਮੀਟਿੰਗ ਦੌਰਾਨ ਆਪ ਵਿਧਾਇਕ ਨੂੰ ਆਪਣੇ ਨਾਲ ਲੈ ਗਈ। ਜਸਵੰਤ ਸਿੰਘ ਅਮਰਗੜ੍ਹ ਤੋਂ ‘ਆਪ’ ਵਿਧਾਇਕ ਹਨ।

Leave a Comment

Your email address will not be published. Required fields are marked *

Scroll to Top