ਈਡੀ ਨੇ ਆਪ ਪਾਰਟੀ ਨੂੰ ਵੀ ਕੀਤਾ ਨਾਮਜਦ

ਈਡੀ ਨੇ ਆਪ ਪਾਰਟੀ ਨੂੰ ਵੀ ਕੀਤਾ ਨਾਮਜਦ
ਨਵੀਂ ਦਿੱਲੀ, 17 ਮਈ
ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਅਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ। ਸੂਤਰਾਂ ਨੇ ਦੱਸਿਆ ਕਿ ਇਸਤਗਾਸਾ ਦੀ ਸ਼ਿਕਾਇਤ ਇੱਥੇ ਵਿਸ਼ੇਸ਼ ਅਦਾਲਤ ਵਿੱਚ ਦਾਇਰ ਕੀਤੀ ਗਈ ਹੈ ਅਤੇ ਮੁਲਜ਼ਮਾਂ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਚਾਰਜਸ਼ੀਟ ਕਰਨ ਦੀ ਮੰਗ ਕੀਤੀ ਗਈ ਹੈ।

Leave a Comment

Your email address will not be published. Required fields are marked *

Scroll to Top