ਏਆਈ ਦਾ ਲੋਕਤੰਤਰੀਕਰਨ ਜ਼ਰੂਰੀ : ਗਲੋਬਲ ਸਾਊਥ ਲਈ ਬਣੇ ਸ਼ਕਤੀਕਰਨ ਦਾ ਸਾਧਨ: ਮੋਦੀ

ਨਵੀਂ ਦਿੱਲੀ, 19 ਫਰਵਰੀ : ਇੱਡੀਆ ਏਆਈ ਇੰਪੈਕਟ ਸੁਮਿਤ ਨੂੰ ਅੱਜ ਸੰਬੋਧਨ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਖਿਆ ਕਿ ਇਸ ਤਕਨਾਲੋਜੀ ਦਾ ਲੋਕਤੰਤਰੀਕਰਨ ਸਮੇਂ ਦੀ ਲੋੜ ਹੈ ਅਤੇ ਇਹ ਖਾਸ ਕਰਕੇ ਗਲੋਬਲ ਸਾਊਥ ਦੇ ਦੇਸ਼ਾਂ ਲਈ ਸਮਾਵੇਸ਼ ਅਤੇ ਸਸ਼ਕਤੀਕਰਨ ਦਾ ਪ੍ਰਭਾਵਸ਼ਾਲੀ ਸਾਧਨ ਬਣ ਸਕਦੀ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮਨੁੱਖੀ ਸਭਿਆਚਾਰ ਵਿੱਚ ਕੁਝ ਮੋੜ ਅਜਿਹੇ ਹੁੰਦੇ ਹਨ, ਜੋ ਸਦੀਆਂ ਦੀ ਦਿਸ਼ਾ ਬਦਲ ਦਿੰਦੇ ਹਨ। ਉਨ੍ਹਾਂ ਦੇ ਅਨੁਸਾਰ, ਆਰਟੀਫੀਸ਼ੀਅਲ ਇੰਟੈਲੀਜੈਂਸ ਵੀ ਅਜਿਹਾ ਹੀ ਇੱਕ ਮਹੱਤਵਪੂਰਨ ਮੋੜ ਹੈ ਜੋ ਵਿਕਾਸ ਦੀ ਰਫ਼ਤਾਰ ਅਤੇ ਭਵਿੱਖ ਦੀ ਦਿਸ਼ਾ ਨੂੰ ਪ੍ਰਭਾਵਿਤ ਕਰੇਗਾ।

ਸਮਿਟ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸੰਮੇਲਨ ਉਸ ਦੇਸ਼ ਵਿੱਚ ਹੋ ਰਿਹਾ ਹੈ ਜੋ ਮਨੁੱਖਤਾ ਦੇ ਛੇਵੇਂ ਹਿੱਸੇ ਦੀ ਨੁਮਾਇੰਦਗੀ ਕਰਦਾ ਹੈ। ਉਨ੍ਹਾਂ ਭਾਰਤ ਨੂੰ ਦੁਨੀਆ ਦੀ ਸਭ ਤੋਂ ਵੱਡੀ ਨੌਜਵਾਨ ਆਬਾਦੀ ਅਤੇ ਟੈਕਨਾਲੋਜੀ ਪ੍ਰਤਿਭਾ ਦਾ ਮਹੱਤਵਪੂਰਨ ਕੇਂਦਰ ਦੱਸਿਆ।

Scroll to Top