Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Monday, 23 Nov 2026 | 5:38 pm

+91 90915 01313 , +91 90916 01313

punjabbanni@gmail.com
punjabbani@yahoo.com

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਚੰਡੀਗੜ੍ਹ, 23 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਇਕਬਾਲ ਸਿੰਘ ਕਤਲ ਕੇਸ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲੀਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਦੂਜੇ ਸ਼ੂਟਰ, ਜਿਸ ਦੀ ਪਛਾਣ ਭੁਪਿੰਦਰ ਸਿੰਘ ਉਰਫ਼ ਭਿੰਦਾ ਵਜੋਂ ਹੋਈ ਹੈ, ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਦੂਜੇ ਸ਼ੂਟਰ ਦੀ ਗ੍ਰਿਫ਼ਤਾਰੀ ਨਾਲ ਇਸ ਕਤਲ ਕਾਂਡ ਵਿੱਚ ਸ਼ਾਮਲ ਮੋਟਰਸਾਈਕਲ ਸਵਾਰ ਦੋਵੇਂ ਹਮਲਾਵਰਾਂ ਨੂੰ ਕਾਬੂ ਕਰ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਕਾਰਵਾਈ ਏ.ਜੀ.ਟੀ.ਐਫ. ਦੀਆਂ ਟੀਮਾਂ ਵੱਲੋਂ ਸ਼ੁੱਕਰਵਾਰ ਨੂੰ ਜ਼ੀਰਕਪੁਰ ਵਿੱਚ ਦੋ-ਤਰਫ਼ਾ ਸੰਖੇਪ ਗੋਲੀਬਾਰੀ ਤੋਂ ਬਾਅਦ ਪਹਿਲੇ ਸ਼ੂਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਬਾਹਮਣ ਨੂੰ ਉਸ ਦੀ ਮਹਿਲਾ ਸਾਥੀ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਮਹਿਜ਼ ਇੱਕ ਦਿਨ ਬਾਅਦ ਸਾਹਮਣੇ ਆਈ ਹੈ।

ਜ਼ਿਕਰਯੋਗ ਹੈ ਕਿ ਕਾਊਂਟਰ ਇੰਟੈਲੀਜੈਂਸ ਵਿੰਗ ਫ਼ਿਰੋਜ਼ਪੁਰ ‘ਚ ਤਾਇਨਾਤ ਏ.ਐਸ.ਆਈ. ਇਕਬਾਲ ਸਿੰਘ ਦੀ 11 ਅਕਤੂਬਰ, 2026 ਨੂੰ ਤਰਨ ਤਾਰਨ ਜ਼ਿਲ੍ਹੇ ਵਿੱਚ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਡੀ.ਜੀ.ਪੀ. ਨੇ ਕਿਹਾ ਕਿ ਦੋਵਾਂ ਸ਼ੂਟਰਾਂ ਦੀ ਗ੍ਰਿਫ਼ਤਾਰੀ ਨਾਲ ਏ.ਜੀ.ਟੀ.ਐਫ. ਨੇ ਇਸ ਜਾਂਚ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕਤਲ ਪਿੱਛੇ ਲੁਕੀ ਸਾਜ਼ਿਸ਼ ਨੂੰ ਬੇਨਕਾਬ ਕਰਨ ਅਤੇ ਗ੍ਰਿਫ਼ਤਾਰ ਮੁਲਜ਼ਮਾਂ ਦੇ ਹੋਰ ਸਾਥੀਆਂ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲੀਸ (ਏ.ਜੀ.ਟੀ.ਐਫ.) ਪ੍ਰਮੋਦ ਬਾਨ ਨੇ ਦੱਸਿਆ ਕਿ ਜ਼ੀਰਕਪੁਰ ਦੀ ਕਾਰਵਾਈ ਤੋਂ ਤੁਰੰਤ ਬਾਅਦ ਡੀ.ਐਸ.ਪੀ. ਏ.ਜੀ.ਟੀ.ਐਫ. ਰਾਜਨ ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਏ.ਜੀ.ਟੀ.ਐਫ. ਦੀਆਂ ਟੀਮਾਂ ਨੇ ਫ਼ਰਾਰ ਚੱਲ ਰਹੇ ਦੂਜੇ ਸ਼ੂਟਰ ਦੇ ਟਿਕਾਣੇ ਦਾ ਪਤਾ ਲਗਾਉਣ ਲਈ ਤਕਨੀਕੀ ਅਤੇ ਮਨੁੱਖੀ ਖੁਫ਼ੀਆ ਜਾਣਕਾਰੀ ਨੂੰ ਹੋਰ ਬਾਰੀਕੀ ਨਾਲ ਖੰਗਾਲਿਆ।

ਸਪੈਸ਼ਲ ਡੀ.ਜੀ.ਪੀ. ਨੇ ਦੱਸਿਆ ਕਿ ਸ਼ੁੱਕਰਵਾਰ ਦੇਰ ਰਾਤ ਮੁਲਜ਼ਮ ਭੁਪਿੰਦਰ ਭਿੰਦਾ ਦੀ ਲੋਕੇਸ਼ਨ ਅੰਮ੍ਰਿਤਸਰ ਵਿੱਚ ਟਰੇਸ ਕੀਤੀ ਗਈ, ਜਿਸ ਤੋਂ ਬਾਅਦ ਉਸ ਦੇ ਟਿਕਾਣੇ ਦਾ ਪਤਾ ਲਗਾਉਣ ਲਈ ਵਿਸ਼ੇਸ਼ ਫ਼ੀਲਡ ਟੀਮਾਂ ਨੂੰ ਤੁਰੰਤ ਰਵਾਨਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲਗਾਤਾਰ ਸਖ਼ਤ ਯਤਨਾਂ ਸਦਕਾ ਏ.ਜੀ.ਟੀ.ਐਫ. ਦੀ ਟੀਮ ਨੇ ਮੁਲਜ਼ਮ ਨੂੰ ਅੰਮ੍ਰਿਤਸਰ ਤੋਂ ਸਫ਼ਲਤਾਪੂਰਵਕ ਕਾਬੂ ਕਰ ਲਿਆ।

ਇਸ ਸਬੰਧੀ ਥਾਣਾ ਸਰਹਾਲੀ, ਤਰਨ ਤਾਰਨ ਵਿਖੇ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) ਦੀਆਂ ਧਾਰਾਵਾਂ 103(1) ਅਤੇ 3(5) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਤੇ 27 ਤਹਿਤ ਐਫ.ਆਈ.ਆਰ. ਨੰਬਰ 186 ਮਿਤੀ 11.10.2026 ਦਰਜ ਹੈ।

Scroll to Top