Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 10:57 pm

+91 90915 01313 , +91 90916 01313

punjabbanni@gmail.com
punjabbani@yahoo.com

ਏ ਡੀ ਸੀ  ਨੇ ਐਸ.ਆਈ.ਆਰ ਦੇ ਰਿਵਾਈਜ਼ਡ ਸ਼ੈਡਿਊਲ ਦੀ ਜਾਣਕਾਰੀ ਸਾਂਝੀ ਕੀਤੀ

ਏ ਡੀ ਸੀ  ਨੇ ਐਸ.ਆਈ.ਆਰ ਦੇ ਰਿਵਾਈਜ਼ਡ ਸ਼ੈਡਿਊਲ ਦੀ ਜਾਣਕਾਰੀ ਸਾਂਝੀ ਕੀਤੀ

ਪਟਿਆਲਾ 3 ਜੂਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਅੱਜ ਜ਼ਿਲ੍ਹੇ ਦੀਆਂ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਸਬੰਧੀ ਇਕ ਅਹਿਮ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐਸ.ਆਈ.ਆਰ. ਦੇ ਰਿਵਾਈਸਡ ਸ਼ੈਡਿਊਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਰਾਜਸੀ ਪਾਰਟੀਆਂ ਨੂੰ ਆਪਣੇ-ਆਪਣੇ ਬੂਥ ਲੈਵਲ ਏਜੰਟ (ਬੀ.ਐਲ.ਏ) ਨਿਯੁਕਤ ਕਰਨ ਲਈ ਪ੍ਰੇਰਿਤ ਕੀਤਾ।

ਮੀਟਿੰਗ ਦੌਰਾਨ ਅਨੁਪ੍ਰਿਤਾ ਜੌਹਲ ਨੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਲੋੜੀਂਦੀ ਜਾਣਕਾਰੀ ਅਤੇ ਦਸਤਾਵੇਜ਼ ਸਮੇਂ ਸਿਰ ਉਪਲਬਧ ਕਰਵਾਉਣ ਤਾਂ ਜੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੈਂਡਿੰਗ ਵੋਟਰ ਮੈਪਿੰਗ ਦੇ ਅਧੂਰੇ ਕੰਮ ਨੂੰ ਮੁਕੰਮਲ ਕਰਨ ਲਈ 7 ਜੂਨ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਬੀ.ਐਲ.ਓਜ਼ ਆਪਣੇ-ਆਪਣੇ ਬੂਥਾਂ ‘ਤੇ ਮੌਜੂਦ ਰਹਿਣਗੇ ਅਤੇ ਵੋਟਰਾਂ ਨਾਲ ਸਬੰਧਤ ਜਾਣਕਾਰੀ ਇਕੱਠੀ ਕਰਨਗੇ।

ਉਨ੍ਹਾਂ ਨੇ ਰਾਜਸੀ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਜਾਣ ਵਾਲੇ ਬੀ.ਐਲ.ਏਜ਼ ਨੂੰ ਵੀ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਮ੍ਰਿਤਕ, ਸ਼ਿਫਟ ਹੋ ਚੁੱਕੇ ਜਾਂ ਵੋਟਰ ਸੂਚੀ ਤੋਂ ਬਾਹਰ ਹੋ ਚੁੱਕੇ ਵੋਟਰਾਂ ਦੀ ਸਹੀ ਅਤੇ ਅਪਡੇਟ ਸੂਚੀ ਤਿਆਰ ਕਰਨ ਅਤੇ ਇਹ ਜਾਣਕਾਰੀ ਬੀ.ਐਲ.ਓਜ਼ ਕੋਲ ਜਮ੍ਹਾਂ ਕਰਵਾਉਣ। ਇਸ ਨਾਲ ਵੋਟਰ ਸੂਚੀਆਂ ਨੂੰ ਹੋਰ ਵਧੇਰੇ ਸ਼ੁੱਧ ਅਤੇ ਭਰੋਸੇਯੋਗ ਬਣਾਉਣ ਵਿੱਚ ਮਦਦਮਿਲੇਗੀ।

ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਆਉਣ ਵਾਲੀ ਵਿਸ਼ੇਸ਼ ਗਹਿਰੀ ਸੁਧਾਈ ਪ੍ਰਕਿਰਿਆ ਵਿੱਚ ਸਾਰੀਆਂ ਰਾਜਸੀ ਪਾਰਟੀਆਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਹ ਕਾਰਜ ਪੂਰੀ ਪਾਰਦਰਸ਼ਤਾ, ਨਿਰਪੱਖਤਾ ਅਤੇ ਸੁਚੱਜੇ ਢੰਗ ਨਾਲ ਕੀਤਾ ਜਾਣਾ ਹੈ, ਜਿਸ ਲਈ ਸਾਰੀਆਂ ਪਾਰਟੀਆਂ ਦਾ ਸਹਿਯੋਗ ਲਾਜ਼ਮੀ ਹੈ।

Scroll to Top