Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 11:28 am

+91 90915 01313 , +91 90916 01313

punjabbanni@gmail.com
punjabbani@yahoo.com

ਐਡਵਾਇਜਰੀ ਕਮੇਟੀ ਵੱਲੋਂ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਦੇ ਸੁੰਦਰੀਕਰਨ ਕਾਰਜਾਂ ਦਾ ਜਾਇਜ਼ਾ

ਐਡਵਾਇਜਰੀ ਕਮੇਟੀ ਵੱਲੋਂ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਦੇ ਸੁੰਦਰੀਕਰਨ ਕਾਰਜਾਂ ਦਾ ਜਾਇਜ਼ਾ

ਪਟਿਆਲਾ, 12 ਜੂਨ : ਪਟਿਆਲਾ ਦੇ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਵਿਖੇ ਚੱਲ ਰਹੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਪੁੱਜੀ ਮੰਦਰ ਐਡਵਾਇਜਰੀ ਕਮੇਟੀ ਦੇ ਮੈਂਬਰਾਂ ਸੀਏ ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜ ਗੁਪਤਾ ਦੇ ਨਾਲ ਸਾਬਕਾ ਮੰਤਰੀ ਤੇ ਸੀਨੀਅਰ ਆਪ ਆਗੂ ਸੁਰਜੀਤ ਸਿੰਘ ਰੱਖੜਾ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਪਟਿਆਲਾ ਦੀ ਧਾਰਮਿਕ ਅਨੀਸ਼ ਸ਼ਖ਼ਸੀਅਤ ਮੰਗਲਾ, ਸਤਨਾਮ ਹਸੀਜਾ, ਪਰਵੀਨ ਜਿੰਦਲ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।
ਮੰਦਰ ਦਾ ਵਿਸ਼ੇਸ਼ ਦੌਰਾ ਕਰਦਿਆਂ ਕਮੇਟੀ ਮੈਂਬਰਾਂ ਤੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਦਰ ਦੇ ਪੁਨਰਨਿਰਮਾਣ ਦੇ ਕਾਰਜਾਂ ਨੂੰ ਮਿਥੇ ਸਮੇਂ ਦੇ ਅੰਦਰ ਪੂਰਾ ਕਰਨ ਲਈ ਵਚਨਬੱਧ ਹੈ। ਇਸ ਮੌਕੇ ਕਮੇਟੀ ਨੇ ਚੱਲ ਰਹੇ ਕਾਰਜਾਂ ਦੇ ਹਰੇਕ ਹਿੱਸੇ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ ਵਿੱਚ ਕੋਈ ਵੀ ਸਮਝੌਤਾ ਨਾ ਕਰਨ ਦੀ ਹਦਾਇਤ ਕੀਤੀ।
ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਟਿਆਲਾ ਦੇ ਇਸ ਵਿਰਾਸਤੀ ਧਾਰਮਿਕ ਅਸਥਾਨ ਵੱਲ ਕਦੇ ਧਿਆਨ ਨਹੀਂ ਦਿੱਤਾ ਪਰ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਧਾਰਮਿਕ, ਇਤਿਹਾਸਕ ਅਤੇ ਵਿਰਾਸਤੀ ਸਥਾਨਾਂ ਦੇ ਸਰਵਪੱਖੀ ਵਿਕਾਸ ਲਈ ਅਪਣੀ ਵਚਨਬੱਧਤਾ ਪੂਰੀ ਕਰਦਿਆਂ ਕਰੀਬ 75 ਕਰੋੜ ਰੁਪਏ ਦੀ ਲਾਗਤ ਨਾਲ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਦੇ ਪੁਨਰਨਿਰਮਾਣ ਦਾ ਬੀੜਾ ਉਠਾਇਆ ਹੈ, ਇਸ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਉਹ ਘੱਟ ਹੈ।
ਰੱਖੜਾ ਨੇ ਕਿਹਾ ਕਿ ਇਹ ਪੁਨਰਨਿਰਮਾਣ ਦੇ ਕਾਰਜ ਮੁਕੰਮਲ ਹੋਣ ਬਾਅਦ ਇੱਥੇ ਸ਼ਰਧਾਲਆਂ ਨੂੰ ਮੰਦਰ ਦਾ ਅਧਿਆਤਮਕ ਮਾਹੌਲ ਹੋਰ ਸ਼ਾਨਦਾਰ ਤੇ ਮਨ ਨੂੰ ਸਕੂਨ ਦੇਣ ਵਾਲਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਮੰਦਰ ਨਾ ਸਿਰਫ਼ ਪਟਿਆਲਾ ਬਲਕਿ ਪੂਰੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਲਈ ਇੱਕ ਪਵਿੱਤਰ ਸਥਾਨ ਹੈ ਅਤੇ ਪੰਜਾਬ ਸਰਕਾਰ ਵੱਲੋਂ ਇਸ ਦੇ ਸੁੰਦਰੀਕਰਨ ਦਾ ਪ੍ਰੋਜੈਕਟ ਬਹੁਤ ਹੀ ਯੋਜਨਾਬੱਧ ਅਤੇ ਜ਼ੋਰ-ਸ਼ੋਰ ਨਾਲ ਚਲਾਇਆ ਜਾ ਰਿਹਾ ਹੈ।
ਸੀਏ ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜ ਗੁਪਤਾ ਨੇ ਦੱਸਿਆ ਕਿ ਮੰਦਰ ਦੇ ਸੁੰਦਰੀਕਰਨ ਪ੍ਰੋਜੈਕਟ ਤਹਿਤ ਜਿੱਥੇ ਮੁੱਖ ਪਰਿਸਰ ਦੀ ਦਿੱਖ ਨੂੰ ਰਵਾਇਤੀ ਅਤੇ ਪ੍ਰਾਚੀਨ ਸ਼ੈਲੀ ਮੁਤਾਬਕ ਨਵਾਂ ਰੂਪ ਦਿੱਤਾ ਜਾ ਰਿਹਾ ਹੈ, ਉੱਥੇ ਹੀ ਸ਼ਰਧਾਲੂਆਂ ਦੀ ਸਹੂਲਤ ਲਈ ਹਾਈ-ਟੈਕ ਬੁਨਿਆਦੀ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ। ਇਸ ਵਿੱਚ ਸ਼ਰਧਾਲੂਆਂ ਦੇ ਬੈਠਣ ਲਈ ਵੱਡੇ ਹਾਲ, ਸਾਫ਼ ਪੀਣ ਵਾਲੇ ਪਾਣੀ ਦੇ ਆਧੁਨਿਕ ਪਲਾਂਟ, ਸੰਗਤ ਲਈ ਸੁਚਾਰੂ ਲਾਈਨ ਪ੍ਰਬੰਧਨ ਅਤੇ ਮੰਦਰ ਦੇ ਆਲੇ-ਦੁਆਲੇ ਟ੍ਰੈਫਿਕ ਵਿਵਸਥਾ ਨੂੰ ਦਰੁਸਤ ਕਰਨ ਲਈ ਵਿਸ਼ੇਸ਼ ਯੋਜਨਾ ਸ਼ਾਮਲ ਹੈ।
Scroll to Top