ਐਨ. ਐਚ. ਏ. ਆਈ. ਦੀ ਪਟੀਸ਼ਨ `ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਲਾਡੋਵਾਲ ਸਮੇਤ ਚਾਰ ਟੋਲ ਬੰਦ ਕਰਨ ਵਿਰੁੱਧ ਜੋ ਐਨ. ਐਚ. ਏ. ਆਈ. ਨੇ ਪਟੀਸ਼ਨ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਦਾਇਰ ਕੀਤੀ ਸੀ `ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਹਾਈਕੋਰਟ ਨੇ ਪੰਜਾਬ ਦੇ ਐਡਵੋਕੇਟ ਜਨਰਲ ਨੂੰ 10 ਜੁਲਾਈ ਨੂੰ ਮਾਮਲੇ ਦੀ ਅਗਲੀ ਸੁਣਵਾਈ `ਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।ਐੱਨ. ਐੱਚ. ਏ. ਆਈ. ਨੇ ਕਿਹਾ ਹੈ ਕਿ ਵਾਰ-ਵਾਰ ਟੋਲ ਪਲਾਜ਼ਿਆਂ `ਤੇ ਕਬਜ਼ਾ ਕਰਕੇ ਉਨ੍ਹਾਂ ਨੂੰ ਬੰਦ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਦਿੱਤੇ ਜਾਣ ਵਾਲੇ ਧਰਨਿਆਂ ਵਿਚ ਸੂਬਾ ਸਰਕਾਰ ਦੇ ਮੰਤਰੀ ਵੀ ਸ਼ਾਮਲ ਹਨ।