ਐਲਪੀਜੀ ਸਿਲੰਡਰਾਂ ਦੀ ਜਮ੍ਹਾਂਖੋਰੀ ਰੋਕਣ ਲਈ ਕੇਂਦਰ ਦਾ ਵੱਡਾ ਫ਼ੈਸਲਾ, ਜ਼ਰੂਰੀ ਵਸਤੂਆਂ ਕਾਨੂੰਨ ਲਾਗੂ

ਨਵੀਂ ਦਿੱਲੀ, 10 ਮਾਰਚ : ਦੇਸ਼ ਵਿੱਚ ਘਰੇਲੂ ਗੈਸ ਦੀ ਕਮੀ ਅਤੇ ਕਾਲਾਬਾਜ਼ਾਰੀ ’ਤੇ ਕਾਬੂ ਪਾਉਣ ਲਈ ਕੇਦਰ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਐਸਮਾ Essential Commodities Act ਨੂੰ ਸਖ਼ਤੀ ਨਾਲ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਕਦਮ ਦਾ ਮਕਸਦ ਐਲਪੀਜੀ ਸਿਲੰਡਰਾਂ ਦੀ ਜਮ੍ਹਾਂਖੋਰੀ ਨੂੰ ਰੋਕਣਾ ਅਤੇ ਆਮ ਲੋਕਾਂ ਲਈ ਰਸੋਈ ਗੈਸ ਦੀ ਲਗਾਤਾਰ ਉਪਲਬਧਤਾ ਯਕੀਨੀ ਬਣਾਉਣਾ ਹੈ।

ਸੂਤਰਾਂ ਦੇ ਮੁਤਾਬਕ ਕਾਨੂੰਨ ਲਾਗੂ ਹੋਣ ਤੋਂ ਬਾਅਦ ਐਲਪੀਜੀ ਅਤੇ ਹੋਰ ਬਾਲਣ ਪਦਾਰਥਾਂ ਦੀ ਸਪਲਾਈ ਵਿੱਚ ਕੁਝ ਅਹਿਮ ਖੇਤਰਾਂ ਨੂੰ ਪਹਿਲ ਦਿੱਤੀ ਜਾਵੇਗੀ। ਇਸ ਤਹਿਤ ਹਸਪਤਾਲਾਂ, ਸਕੂਲਾਂ, ਸਰਕਾਰੀ ਦਫ਼ਤਰਾਂ ਅਤੇ ਹੋਰ ਜ਼ਰੂਰੀ ਸੇਵਾਵਾਂ ਨਾਲ ਜੁੜੀਆਂ ਸੰਸਥਾਵਾਂ ਨੂੰ ਗੈਸ ਦੀ ਘਾਟ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਖਾਸ ਪ੍ਰਬੰਧ ਕੀਤੇ ਜਾਣਗੇ।

ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਪਿਛਲੇ ਕੁਝ ਸਮੇਂ ਦੌਰਾਨ ਐਲਪੀਜੀ ਸਿਲੰਡਰਾਂ ਦੀ ਗੈਰਕਾਨੂੰਨੀ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਦੀਆਂ ਘਟਨਾਵਾਂ ਵਧੀਆਂ ਹਨ। ਅਜਿਹੀ ਸਥਿਤੀ ਨੂੰ ਰੋਕਣ ਅਤੇ ਸਪਲਾਈ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਇਹ ਫ਼ੈਸਲਾ ਲਿਆ ਗਿਆ ਹੈ।

Scroll to Top