Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Friday, 06 Nov 2026 | 11:17 pm

+91 90915 01313 , +91 90916 01313

punjabbanni@gmail.com
punjabbani@yahoo.com

ਐਸ.ਡੀ.ਐਮ. ਪਟਿਆਲਾ ਵੱਲੋਂ ਸਰਪੰਚਾਂ ਅਤੇ ਨੰਬਰਦਾਰਾਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਕੀਤੀ ਗਈ ਮੀਟਿੰਗ

ਐਸ.ਡੀ.ਐਮ. ਪਟਿਆਲਾ ਵੱਲੋਂ ਸਰਪੰਚਾਂ ਅਤੇ ਨੰਬਰਦਾਰਾਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਕੀਤੀ ਗਈ ਮੀਟਿੰਗ

ਪਟਿਆਲਾ , 6 ਨਵੰਬਰ :  ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ. ਪਟਿਆਲਾ ਗੁਰਦੇਵ ਸਿੰਘ ਧੰਮ ਵੱਲੋਂ ਜਿਲ੍ਹਾ ਪਟਿਆਲਾ ਦੇ ਸਰਪੰਚਾਂ ਅਤੇ ਨੰਬਰਦਾਰਾਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਮੀਟਿੰਗ ਕੀਤੀ ਗਈ। ਉਹਨਾਂ ਨੇ ਮੀਟਿੰਗ ਵਿਚ ਹਾਜਰ ਸਰਪੰਚਾਂ ਅਤੇ ਨੰਬਰਦਾਰਾਂ ਨੂੰ ਅਪੀਲ ਕੀਤੀ ਕਿ ਆਪਣੇ ਪਿੰਡਾਂ ਵਿਚ ਕਿਸਾਨਾਂ ਨੂੰ ਪਰਾਲੀ ਦੀਆਂ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘੱਟ ਕਰਨ ਜਾਗਰੂਕ ਕਰਨ ਅਤੇ ਉਹਨਾਂ ਕਿਹਾ ਕਿ ਜਿਹਨਾਂ ਕਿਸਾਨਾਂ ਵੱਲੋਂ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ ਉਹਨਾਂ ਕਿਸਾਨਾਂ ਵਿਰੁੱਧ ਰੈੱਡ ਐਂਟਰੀ, ਐਫ.ਆਈ.ਆਰ., ਬਣਦਾ ਜੁਰਮਾਨਾ ਕੀਤਾ ਜਾਵੇਗਾ।
ਇਸ ਸਬੰਧੀ ਉਹਨਾਂ ਨੇ ਦਸਿਆ ਕਿ ਕਿਸਾਨ ਸੁਪਰ ਐਸ.ਐਮ.ਐਸ ਨਾਲ ਲੱਗੀ ਕੰਬਾਇਨ ਨਾਲ ਝੋਨੇ ਦੀ ਵਾਢੀ ਕਰਨ ਅਤੇ ਪਰਾਲੀ ਨੂੰ ਖੇਤਾਂ ਵਿਚ ਮਿਲਾਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ। ਐਸ.ਡੀ.ਐਮ. ਪਟਿਆਲਾ ਨੇ ਦਸਿਆ ਕਿ ਹਰੇਕ ਪਿੰਡ ਲਈ ਨੋਡਲ ਅਫਸਰਾਂ ਲਈ ਕਲੱਸਟਰ ਅਫਸਰ ਨਿਯੁਕਤ ਕੀਤੇ ਗਏ ਹਨ ਜ਼ੋ fੰਪੰਡਾਂ ਵਿਚ ਲਗਾਤਾਰ ਖੇਤਾਂ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਦੀ ਨਿਗਰਾਨੀ ਕਰ ਰਹੇ ਹਨ।
ਉਹਨਾਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਖੇਤਾਂ ਵਿਚ ਵਾਹੁਣ ਅਤੇ ਗੰਢਾਂ ਬਣਾਕੇ ਉਦਯੋਗਿਕ ਇਕਾਇਆਂ ਨੂੰ ਦੇਣ ਲਈ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਉਪਰ ਦਿੱਤੀ ਗਈ ਸੀ.ਆਰ.ਐਮ. ਮਸ਼ੀਨਰੀ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਦਸਿਆ ਕਿ ਕਿਸਾਨ ਖੇਤੀਬਾੜੀ ਅਤੇ ਸਹਿਕਾਰੀ ਸਭਾਵਾਂ ਨਾਲ ਸੰਪਰਕ ਕਰਕੇ ਮਸ਼ੀਨਾਂ ਦੀ ਮੰਗ ਕਰ ਸਕਦੇ ਹਨ ਤਾਂ ਜ਼ੋ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘੱਟ ਕਰਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
Scroll to Top