Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 5:19 pm

+91 90915 01313 , +91 90916 01313

punjabbanni@gmail.com
punjabbani@yahoo.com

ਐਸ.ਵਾਈ.ਐਲ . ਵਿਵਾਦ ’ਤੇ ਤਾਲਮੇਲ ਦੀ ਕੋਸ਼ਿਸ਼, ਪੰਜਾਬ–ਹਰਿਆਣਾ ਨੇ ਅਧਿਕਾਰੀਆਂ ਨੂੰ ਸੌਂਪਿਆ ਮਸਲਾ

ਐਸ.ਵਾਈ.ਐਲ . ਵਿਵਾਦ ’ਤੇ ਤਾਲਮੇਲ ਦੀ ਕੋਸ਼ਿਸ਼, ਪੰਜਾਬ–ਹਰਿਆਣਾ ਨੇ ਅਧਿਕਾਰੀਆਂ ਨੂੰ ਸੌਂਪਿਆ ਮਸਲਾ

ਚੰਡੀਗੜ੍ਹ, 28 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਚਾਲੇ ਅੱਜ ਛੇਵੇ ਗੇੜ ਦੀ ਮੀਟਿੰਗ ਹੋਈ, ਜੋਕਿ ਲਗਭਗ ਅੱਧਾ ਘੰਟਾ ਚੱਲੀ ਪਰ ਕਿਸੇ ਤਤਕਾਲ ਨਤੀਜੇ ’ਤੇ ਨਹੀਂ ਪਹੁੰਚਿਆ ਜਾ ਸਕਿਆ।

ਦਸ ਦਈਏ ਕਿ ਸਤਲੁਜ–ਯਮੁਨਾ ਲਿੰਕ ਨਹਿਰ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦਰਮਿਆਨ ਚੱਲ ਰਹੇ ਟਕਰਾਅ ਨੂੰ ਸੁਲਝਾਉਣ ਲਈ ਦੋਵੇਂ ਸੂਬਿਆਂ ਨੇ ਗੱਲਬਾਤ ਦੀ ਪ੍ਰਕਿਰਿਆ ਜਾਰੀ ਰੱਖਣ ’ਤੇ ਸਹਿਮਤੀ ਜਤਾਈ ਹੈ। ਅੱਜ ਇੱਥੇ ਹੋਈ ਮੁੱਖ ਮੰਤਰੀ ਪੱਧਰ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਅਗਲਾ ਪੜਾਅ ਅਧਿਕਾਰੀ ਪੱਧਰ ’ਤੇ ਚਲਾਇਆ ਜਾਵੇਗਾ।

ਇਸ ਮੀਟਿੰਗ ਦੌਰਾਨ ਤੈਅ ਹੋਇਆ ਕਿ ਦੋਵੇਂ ਸੂਬਿਆਂ ਦੇ ਜਲ ਸਰੋਤ ਵਿਭਾਗਾਂ ਦੇ ਸਕੱਤਰ ਹਰ ਪੰਦਰਾਂ ਦਿਨਾਂ ਵਿੱਚ ਇੱਕ ਵਾਰ ਮਿਲ ਕੇ SYL ਮਸਲੇ ਨਾਲ ਜੁੜੇ ਤੱਥਾਂ ਅਤੇ ਤਕਨੀਕੀ ਪੱਖਾਂ ’ਤੇ ਚਰਚਾ ਕਰਨਗੇ । ਉੱਧਰ ਇਸ ਮਾਮਲੇ ਦੀ ਅਗਲੀ ਸੁਣਵਾਈ ਸੁਪਰੀਮ ਕੋਰਟ ਵਿੱਚ 8 ਅਪ੍ਰੈਲ ਨੂੰ ਹੋਣੀ ਹੈ ।

Scroll to Top