ਕਤਲ ਕਾਂਡ ਮਾਮਲੇ ਵਿਚ 6 ਨਾਬਾਲਗ ਗ੍ਰਿਫਤਾਰ : ਸਖ਼ਤ ਤੋਂ ਸਖ਼ਤ ਸਜ਼ਾ ਦੀ ਕੀਤੀ ਮੰਗ

ਚੰਡੀਗੜ੍ਹ, 16 ਮਈ 2026 : ਚੰਡੀਗੜ੍ਹ ਦੇ ਡੱਡਵਾ ਖੇਤਰ ਵਿੱਚ ਬੀਤੇ ਦਿਨੀ ਇੱਕ ਨੌਜਵਾਨ ਦੀ ਦਿਨ ਦਿਹਾੜੇ ਹਤਿਆ ਕਰਨ ਦੇ ਮਾਮਲੇ ਵਿਚ ਪੁਲਸ ਵਲੋ 6 ਨਾਬਾਲਗਾਂ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮਾਮਲੇ ਵਿਚ ਪੀੜਤ ਦੇ ਮਾਪਿਆਂ ਨੇ ਦੋਸ਼ੀਆਂ ਵਿਰੁੱਧ ਸਖਤ ਤੋ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਜਾਣਕਾਰੀ ਦੇ ਅਨੁਸਾਰ ਨੌਜਵਾਨ ਸੂਰਜ ਕੁਮਾਰ ਦੇ ਦਿਨ-ਦਿਹਾੜੇ ਹੋਏ ਕਤਲ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 6 ਨਾਬਾਲਗਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਾਰੇ ਮੁਲਜ਼ਮਾਂ ਨੂੰ ਜੁਵੇਨਾਈਲ ਜਸਟਿਸ ਬੋਰਡ ਅੱਗੇ ਪੇਸ਼ ਕਰਨ ਮਗਰੋਂ ਬਾਲ ਸੁਧਾਰ ਘਰ ਭੇਜ ਦਿੱਤਾ ਗਿਆ।

ਮ੍ਰਿਤਕ ਸੂਰਜ ਕੁਮਾਰ ਦੀ ਮਾਂ ਰਾਜਵਾਲਾ ਨੇ ਇਸ ਘਟਨਾ ‘ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਪ੍ਰਸ਼ਾਸਨ ਕੋਲ ਮੰਗ ਕੀਤੀ ਹੈ ਕਿ ਉਸਦੇ ਪੁੱਤਰ ਦੇ ਕਾਤਲਾਂ ਨੂੰ ਕੜੀ ਤੋਂ ਕੜੀ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹਾ ਅਪਰਾਧ ਨਾ ਕਰੇ।

Scroll to Top