Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 7:22 am

+91 90915 01313 , +91 90916 01313

punjabbanni@gmail.com
punjabbani@yahoo.com

ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਸਿਸੋਦੀਆ ਦਾ ਬਰੀ ਹੋਣਾ ਇਤਿਹਾਸਕ ਜਿੱਤ - ਮੇਅਰ

ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਸਿਸੋਦੀਆ ਦਾ ਬਰੀ ਹੋਣਾ ਇਤਿਹਾਸਕ ਜਿੱਤ - ਮੇਅਰ

ਪਟਿਆਲਾ, 28 ਫਰਵਰੀ – ਦਿੱਲੀ ਦੀ ਅਦਾਲਤ ਵੱਲੋਂ ਕਥਿਤ ਅਬਕਾਰੀ ਘੁਟਾਲੇ ਦੇ ਕੇਸ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ 21 ਹੋਰਨਾਂ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦਾ ਪਟਿਆਲਾ ਵਿੱਚ ਭਰਵਾਂ ਸਵਾਗਤ ਕੀਤਾ ਗਿਆ ਹੈ। ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਇਸ ਦਿਨ ਨੂੰ ਭਾਰਤ ਦੇ ਇਤਿਹਾਸ ਵਿੱਚ ਇੱਕ ‘ਇਤਿਹਾਸਕ ਦਿਨ’ ਕਰਾਰ ਦਿੰਦਿਆਂ ਕਿਹਾ ਕਿ ਅਦਾਲਤ ਦੇ ਇਸ ਫੈਸਲੇ ਨੇ ਸਾਬਿਤ ਕਰ ਦਿੱਤਾ ਹੈ ਕਿ ਸੱਚ ਨੂੰ ਪ੍ਰੇਸ਼ਾਨ ਤਾਂ ਕੀਤਾ ਜਾ ਸਕਦਾ ਹੈ, ਪਰ ਪਰਾਜਿਤ ਨਹੀਂ।

ਅੱਜ ਸਵੇਰੇ ਮੇਅਰ ਕੁੰਦਨ ਗੋਗੀਆ ਨੇ ਨਹਿਰੂ ਪਾਰਕ ਵਿੱਚ ਸੈਰ ਪ੍ਰੇਮੀਆਂ, ‘ਮੋਰਨਿੰਗ ਕਲੱਬ’ ਅਤੇ ‘ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ’ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਇਸ ਵੱਡੀ ਜਿੱਤ ਦੀ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਸੈਰ ਪ੍ਰੇਮੀਆਂ ਅਤੇ ਸੁਸਾਇਟੀ ਦੇ ਮੈਂਬਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਦੇਵ ਰਾਜ ਅਤੇ ਉਪਕਾਰ ਸਿੰਘ ਸਮੇਤ ਹੋਰਨਾਂ ਮੈਂਬਰਾਂ ਨੇ ਮੇਅਰ ਨੂੰ ਇਸ ਇਤਿਹਾਸਕ ਫੈਸਲੇ ਦੀਆਂ ਮੁਬਾਰਕਾਂ ਦਿੱਤੀਆਂ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ “ਆਮ ਆਦਮੀ ਪਾਰਟੀ ਦੀ ਨੀਅਤ ਹਮੇਸ਼ਾ ਸਾਫ਼ ਰਹੀ ਹੈ ਅਤੇ ਪਾਰਟੀ ਵਰਕਰਾਂ ਨੂੰ ਪੂਰੀ ਉਮੀਦ ਸੀ ਕਿ ਫੈਸਲਾ ਕੇਜਰੀਵਾਲ ਜੀ ਦੇ ਹੱਕ ਵਿੱਚ ਹੀ ਆਵੇਗਾ।” ਮੇਅਰ ਨੇ ਭਰੋਸਾ ਜਤਾਇਆ ਕਿ ਇਸ ਸੱਚ ਦੀ ਜਿੱਤ ਦਾ ਅਸਰ ਆਉਣ ਵਾਲੀਆਂ ਚੋਣਾਂ ‘ਤੇ ਵੀ ਪਵੇਗਾ ਅਤੇ 2027 ਵਿੱਚ ਪੰਜਾਬ ਵਿੱਚ ਫਿਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।

ਮੇਅਰ ਨੇ ਅੱਗੇ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਪਾਰਟੀ ਨੂੰ ਬਦਨਾਮ ਕਰਨ ਲਈ ਕਈ ਤਰ੍ਹਾਂ ਦੇ ਹੱਥਕੰਡੇ ਅਪਣਾਏ ਗਏ ਸਨ, ਪਰ ਅੱਜ ਦੇ ਫੈਸਲੇ ਨੇ ਇਮਾਨਦਾਰ ਬੰਦਿਆਂ ‘ਤੇ ਲੱਗੇ ਦਾਗ ਧੋ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ਼ ਪਾਰਟੀ ਦੀ ਨਹੀਂ, ਸਗੋਂ ਭਾਰਤ ਦੇ ਲੋਕਤੰਤਰ ਅਤੇ ਨਿਆਂ ਪ੍ਰਣਾਲੀ ਦੀ ਜਿੱਤ ਹੈ।

Scroll to Top