ਚੰਡੀਗੜ੍ਹ, 21 ਮਈ 2026 : ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਹੋਰ ਬਲ ਮਿਲਿਆ, ਜਦੋ ਪੰਜਾਬੀ ਸਟਾਈਲ ਕਬੱਡੀ ਦੇ ਨਾਮਵਰ ਖਿਡਾਰੀ ਸੰਦੀਪ ਲੁਧੜ ਨੇ ਆਪਣੇ ਸਾਥੀਆਂ ਸਮੇਤ ਆਪ ਪਾਰਟੀ ਨੂੰ ਜੁਆਇਨ ਕਰ ਲਿਆ।। ਇਸ ਮੌਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਉਹ ਆਪਣੇ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਮੁੱਖ ਮੰਤਰੀ ਨੇ ਸੰਦੀਪ ਲੁਧੜ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ। ਉਨਾ ਬਣਦਾ ਮਾਨ ਸਨਮਾਨ ਦਿਵਾਉਣ ਦਾ ਭਰੋਸਾ ਵੀ ਦਿਵਾਇਆ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਮਾਂ-ਖੇਡ ਕਬੱਡੀ ਨਾਲ ਜੁੜੇ ਪ੍ਰਸਿੱਧ ਚਿਹਰਿਆਂ ਦਾ ‘ਆਪ’ ਨਾਲ ਜੁੜਨਾ ਪਾਰਟੀ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸੰਦੀਪ ਲੁਧੜ ਵਰਗੇ ਖਿਡਾਰੀਆਂ ਨੇ ਖੇਡ ਮੈਦਾਨ ਵਿੱਚ ਪੰਜਾਬ ਦਾ ਨਾਮ ਦੁਨੀਆ ਭਰ ਵਿੱਚ ਰੌਸ਼ਨ ਕੀਤਾ ਹੈ ਅਤੇ ਹੁਣ ਉਨ੍ਹਾਂ ਦਾ ਤਜਰਬਾ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ।