ਚੰਡੀਗੜ, 16 ਜੁਲਾਈ : ਬੀਤੇ ਸਮੇ ਦੌਰਾਨ ਪਟਿਆਲਾ ਅੰਦਰ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨਾ ਦੇ ਪੁੱਤਰ ਨਾਲ ਹੋਈ ਕੁਟਮਾਰ ਦਾ ਮਾਮਲਾ ਹੁਣ ਇਕ ਵਾਰ ਫਿਰ ਚਰਚਾ ਵਿਚ ਹੈ। ਜਾਣਕਾਰੀ ਅਨੁਸਾਰ ਹੁਣ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚਿਆ। ਹਾਈਕੋਰਟ ਨੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ। ਹੁਣ ਸੀਬੀਆਈ ਇਸ ਮਾਮਲੇ ਦੀ ਜਾਂਚ ਕਰੇਗੀ।
ਦੱਸ ਦਈਏ ਕਿ ਕਰਨਲ ਦੇ ਪਰਿਵਾਰ ਨੇ ਇਸ ਮਾਮਲੇ ਵਿੱਚ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ। ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ ਦਾ ਦੋਸ਼ ਹੈ ਕਿ ਇਸ ਮਾਮਲੇ ਵਿੱਚ ਸਹੀ ਕਾਰਵਾਈ ਨਹੀਂ ਹੋ ਰਹੀ। ਅਦਾਲਤ ਨੇ ਪੰਜਾਬ ਸਰਕਾਰ ਤੇ ਚੰਡੀਗੜ੍ਹ ਪੁਲਿਸ ਦੇ ਡੀਜੀਪੀ ਨੂੰ ਨੋਟਿਸ ਜਾਰੀ ਕੀਤਾ ਸੀ। ਮਾਮਲੇ ਦੀ ਅਗਲੀ ਸੁਣਵਾਈ ਅੱਤ 16 ਜੁਲਾਈ ਨੂੰ ਤੈਅ ਕੀਤੀ ਗਈ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚਿਆ। ਹਾਈਕੋਰਟ ਨੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ।
13-14 ਦੀ ਰਾਤ ਨੂੰ ਘਟੀ ਸੀ ਘਟਨਾ
ਜਾਣਕਾਰੀ ਅਨੁਸਾਰ ਇਹ ਘਟਨਾ 13-14 ਮਾਰਚ ਦੀ ਰਾਤ ਦੀ ਸੀ। ਇਹ ਕੇਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਹੁੰਚਿਆ ਸੀ। ਇਸ ਦੌਰਾਨ ਕਰਨਲ ਬਾਠ ਦੀ ਪਤਨੀ ਨੇ ਮੰਗ ਕੀਤੀ ਸੀ ਕਿ ਇਸ ਮਾਮਲੇ ਦੀ ਜਾਂਚ ਸੀਬੀਆਈ ਜਾਂ ਹੋਰ ਨਿਰਪੱਖ ਏਜੰਸੀ ਤੋਂ ਕਰਵਾਈ ਜਾਣੀ ਚਾਹੀਦੀ ਹੈ। ਅਦਾਲਤ ਨੇ ਸਾਰੇ ਤੱਥਾਂ ਦੀ ਪੜਤਾਲ ਕਰਨ ਤੋਂ ਬਾਅਦ ਇਹ ਮਾਮਲਾ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤਾ ਸੀ।