Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Monday, 06 Jul 2026 | 11:32 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਕਾਂਗਰਸ ਅੰਦਰ ਕਿਸੇ ਤਰ੍ਹਾਂ ਦਾ ਸੰਕਟ ਨਹੀ, ਬੋਲੋੜਾ ਦਿੱਤਾ ਜਾ ਰਿਹੈ ਤੂਲ : ਅਮਰਿੰਦਰ ਰਾਜਾ ਵੜਿੰਗ

ਕਾਂਗਰਸ ਅੰਦਰ ਕਿਸੇ ਤਰ੍ਹਾਂ ਦਾ ਸੰਕਟ ਨਹੀ, ਬੋਲੋੜਾ ਦਿੱਤਾ ਜਾ ਰਿਹੈ ਤੂਲ : ਅਮਰਿੰਦਰ ਰਾਜਾ ਵੜਿੰਗ

ਚੰਡੀਗੜ੍ਹ, 6 ਜੁਲਾਈ : ਪੰਜਾਬ ਕਾਂਗਰਸ ਅੰਦਰ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮਿਲੀ ਇਸ ਨਿਯੁੱਕਤੀ ਤੋ ਬਾਅਦ ਜਿਥੇ ਵੱਖ ਵੱਖ ਨੇਤਾਵਾਂ ਵਲੋ ਮੀਟਿੰਗਾਂ ਦਾ ਦੌਰ ਸੁਰੂ ਕੀਤਾ ਗਿਆ ਹੈ, ਉੱਥੇ ਨੇਤਾਵਾਂ ਅੰਦਰ ਖਿਚਤਾਣ ਦੇਖਣ ਨੂੰ ਮਿਲ ਰਹੀ ਹੈ। ਇਸ ਸਬੰਘੀ ਅੱਜ ਅੱਜ ਗੱਲਬਾਤ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਪੱਸ਼ਟ ਕੀਤਾ ਹੈ ਕਿ ਪਾਰਟੀ ਅੰਦਰ ਕਿਸੇ ਤਰ੍ਹਾਂ ਦਾ ਸੰਕਟ ਨਹੀਂ ਹੈ ਅਤੇ ਕੁਝ ਖ਼ਬਰਾਂ ਨੂੰ ਬੇਲੋੜਾ ਤੌਰ ‘ਤੇ ਤੂਲ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਦੇ ਸੀਨੀਅਰ ਆਗੂ ਹਨ ਅਤੇ ਉਨ੍ਹਾਂ ਵੱਲੋਂ ਆਪਣੇ ਸਮਰਥਕਾਂ ਨਾਲ ਕੀਤੀ ਗਈ ਮੀਟਿੰਗ ਨੂੰ ਗਲਤ ਢੰਗ ਨਾਲ ਨਹੀਂ ਦੇਖਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਬੈਠਕਾਂ ਨੂੰ ਲੈ ਕੇ ਗਲਤ ਅਰਥ ਕੱਢੇ ਜਾ ਰਹੇ ਹਨ, ਜਦਕਿ ਪਾਰਟੀ ਵਿੱਚ ਸਭ ਕੁੱਝ ਆਮ ਹੈ।

ਉਨ੍ਹਾਂ ਦੱਸਿਆ ਕਿ ਚਰਨਜੀਤ ਸਿੰਘ ਚੰਨੀ ਅਤੇ ਹੋਰ ਆਗੂਆਂ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਗਈਆਂ ਤਸਵੀਰਾਂ ਨੂੰ ਉਨ੍ਹਾਂ ਨੇ ਵੀ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਖਾਤਿਆਂ ਰਾਹੀਂ ਸਾਂਝਾ ਕੀਤਾ ਹੈ, ਜਿਸਤੋਂ ਸਪੱਸ਼ਟ ਹੁੰਦਾ ਹੈ ਕਿ ਪਾਰਟੀ ਵਿੱਚ ਆਪਸੀ ਤਾਲਮੇਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਬਾਰੇ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਦਾ ਹਕੀਕਤ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਇੱਕ ਅਨੁਸ਼ਾਸਿਤ ਪਾਰਟੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸਾਰੇ ਆਗੂ ਇੱਕ ਮੰਚ ‘ਤੇ ਇਕੱਠੇ ਹੋ ਕੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੰਮ ਕਰਨਗੇ।

Scroll to Top