Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Saturday, 04 Jul 2026 | 11:33 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਕਾਂਗਰਸ ਅੰਦਰ ਚਲ ਰਹੀ ਖਿਚਤਾਣ ਤੋ ਬਾਅਦ : ਰਾਜਾ ਵੜਿੰਗ ਨੇ ਦਿੱਤਾ ਏਕਤਾ ਦਾ ਸੰਦੇਸ਼

ਕਾਂਗਰਸ ਅੰਦਰ ਚਲ ਰਹੀ ਖਿਚਤਾਣ ਤੋ ਬਾਅਦ : ਰਾਜਾ ਵੜਿੰਗ ਨੇ ਦਿੱਤਾ ਏਕਤਾ ਦਾ ਸੰਦੇਸ਼

ਚੰਡੀਗੜ੍ਹ, 4 ਜੁਲਾਈ : ਪਿਛਲੇ ਕੁੱਝ ਦਿਨਾਂ ਤੋ ਪੰਜਾਬ ਕਾਂਗਰਸ ਅੰਦਰ ਜਿਥੇ ਖਿਚਤਾਣ ਨਜਰ ਆ ਰਹੀ ਹੈ ਤੇ ਸਾਬਕਾ ਮੁਖ ਮੰਤਰੀ ਚਰਨਜੀਤ ਚੰਨੀ ਵਲੋ ਕੁੱਝ ਨੇਤਾਵਾਂ ਨਾਲ ਮੀਟਿੰਗਾਂ ਵੀ ਕੀਤੀਆਂ ਗਈਆਂ ਹਨ, ਉਥੇ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਿੱਚ ਏਕਤਾ ਅਤੇ ਅਨੁਸ਼ਾਸਨ ਨੂੰ ਲੈ ਕੇ ਆਪਣਾ ਪੱਖ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਾਰੇ ਆਗੂ ਇੱਕੋ ਮੰਚ ‘ਤੇ ਇਕੱਠੇ ਨਜ਼ਰ ਆਉਣਗੇ ਅਤੇ ਪਾਰਟੀ ਨੂੰ ਇਕਜੁੱਟ ਕਰਕੇ ਅੱਗੇ ਵਧਾਇਆ ਜਾਵੇਗਾ।

ਜਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਅੰਦਰ ਸੰਗਠਨਾਤਮਕ ਨਿਯੁਕਤੀਆਂ ਅਤੇ ਚੋਣੀ ਕਮੇਟੀਆਂ ਦੇ ਗਠਨ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਹੁਣ ਖੁੱਲ੍ਹ ਕੇ ਸਾਹਮਣੇ ਆ ਗਈ ਹੈ। ਪਾਰਟੀ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਸੂਬਾ ਲੀਡਰਸ਼ਿਪ ਦੇ ਕੰਮਕਾਜ ‘ਤੇ ਸਵਾਲ ਉਠਾਏ ਜਾਣ ਤੋਂ ਬਾਅਦ ਇਹ ਮਾਮਲਾ ਹੁਣ ਕਾਂਗਰਸ ਹਾਈਕਮਾਨ ਤੱਕ ਪਹੁੰਚ ਗਿਆ ਹੈ।

ਪਾਰਟੀ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਕੇਂਦਰੀ ਲੀਡਰਸ਼ਿਪ ਵੱਲੋਂ ਇਸ ਪੂਰੇ ਮਾਮਲੇ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਸੰਭਾਵਨਾ ਹੈ ਕਿ ਅਗਲੇ ਹਫ਼ਤੇ ਸੰਗਠਨ ਨਾਲ ਸਬੰਧਤ ਮਸਲਿਆਂ ਅਤੇ ਅੰਦਰੂਨੀ ਵਿਵਾਦਾਂ ਨੂੰ ਲੈ ਕੇ ਕੋਈ ਅਹਿਮ ਫੈਸਲਾ ਲਿਆ ਜਾ ਸਕਦਾ ਹੈ।

ਉਧਰ ਦੂਸਰੇ ਪਾਸੇ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਹਰ ਆਗੂ ਨੂੰ ਆਪਣੀ ਰਾਏ ਪ੍ਰਗਟ ਕਰਨ ਦਾ ਪੂਰਾ ਮੌਕਾ ਦਿੰਦੀ ਹੈ, ਪਰ ਸੰਗਠਨ ਦੇ ਅਨੁਸ਼ਾਸਨ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਕਿਸੇ ਵੀ ਆਗੂ ਵੱਲੋਂ ਅਨੁਸ਼ਾਸਨ ਦੀ ਉਲੰਘਣਾ ਕੀਤੇ ਜਾਣ ਦੀ ਸੂਰਤ ਵਿੱਚ ਪਾਰਟੀ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

Scroll to Top