ਕਾਂਗਰਸ ਦੇ ਸੀਨੀਅਰ ਨੇਤਾ ਤੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਛੱਡੀ ਪਾਰਟੀ : ਭਾਜਪਾ ਵਿਚ ਸ਼ਾਮਲ
ਚੰਡੀਗੜ, 19 ਨਵੰਬਰ : ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇ ਵੱਡਾ ਝਟਕਾ ਲਗਾ ਜਦੋ ਕਾਂਗਰਸ ਦੇ ਸੀਨੀਅਰ ਨੇਤਾ ਤੇ ਹਲਕਾ ਰਾਜਪੁਰਾ ਤੋ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਪਾਰਟੀ ਨੂੰ ਅਲਵਿਦਾ ਆਖਦਿਆਂ ਭਾਰਤੀ ਜਨਤਾ ਪਾਰਟੀ ਨੂੰ ਜੁਆਇਨ ਕੀਤਾ। ਇਸ ਦੌਰਾਨ ਹਰਦਿਆਲ ਕੰਬੋਜ ਦੀ ਵੱਡੀ ਗਿਣਤੀ ਵਿਚ ਮੈਬਰਾਂ ਦੀ ਟੀਮ ਵੀ ਉਨਾ ਦੇ ਨਾਲ ਭਾਜਪਾ ਵਿਚ ਸ਼ਾਮਲ ਹੋਈ।
ਜਾਣਕਾਰੀ ਅਨੁਸਾਰ ਹਰਦਿਆਲ ਕੰਬੋਜ ਕਾਂਗਰਸ ਵੱਲੋਂ ਗਠਿਤ ਚੋਣ ਮੈਨੀਫੈਸਟੋ ਕਮੇਟੀ ਦੇ ਉਪ-ਮੁਖੀ ਵੀ ਰਹਿ ਚੁੱਕੇ ਹਨ। ਉਨ੍ਹਾਂ ਦੇ ਇਸ ਫੈਸਲੇ ਨੂੰ ਕਾਂਗਰਸ ਲਈ ਵੱਡੇ ਸਿਆਸੀ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ।
ਅੱਜ ਚੰਡੀਗੜ੍ਹ ਦੇ ਸੈਕਟਰ-37 ਸਥਿਤ ਭਾਜਪਾ ਦਫ਼ਤਰ ਵਿਖੇ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸਤੀਸ਼ ਪੂਨੀਆ ਦੀ ਮੌਜੂਦਗੀ ਵਿੱਚ ਮੁੱਖ ਮੰਤਰੀ ਨਾਇਬ ਸੈਣੀ ਵਲੋ ਹਰਦਿਆਲ ਸਿੰਘ ਕੰਬੋਜ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਰਾਜਪੁਰਾ ਹਲਕੇ ਦੇ ਕਈ ਕਾਂਗਰਸੀ ਆਗੂ ਅਤੇ ਵਰਕਰ ਵੀ ਸ਼ਾਮਲ ਹੋਏ।