ਦਿੱਲੀ, 11 ਅਗਸਤ : ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀਵਾਡਰਾ ਵਲੋ ਵੋਟ ਚੋਰੀ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਰੋਸ ਜਾਹਿਰ ਕੀਤਾ ਗਿਆ। ਉਨਾ ਵਲੋ ਸੋਮਵਾਰ ਨੂੰ ਸੰਸਦ ਭਵਨ ਤੋਂ ਚੋਣ ਕਮਿਸ਼ਨ ਦੇ ਹੈੱਡ ਕੁਆਰਟਰ ਤੱਕ ਆਪਣਾ ਮਾਰਚ ਸ਼ੁਰੂ ਕੀਤਾ। ਇਸ ਮਾਰਚ ਵਿੱਚ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ, ਤ੍ਰਿਣਮੂਲ ਕਾਂਗਰਸ, ਡੀਐਮਕੇ ਅਤੇ ਕਈ ਹੋਰ ਪਾਰਟੀਆਂ ਦੇ ਆਗੂ ਸ਼ਾਮਲ ਹਨ। ਸੰਸਦ ਮੈਂਬਰਾਂ ਨੇ ਆਪਣੇ ਸਿਰਾਂ ‘ਤੇ ਚਿੱਟੀਆਂ ਟੋਪੀਆਂ ਪਾਈਆਂ ਹੋਈਆਂ ਹਨ, ਜਿਨ੍ਹਾਂ ‘ਤੇ ‘ਐਸਆਈਆਰ’ ਅਤੇ ‘ਵੋਟ ਚੋਰੀ’ ਲਿਖਿਆ ਹੋਇਆ ਹੈ ਅਤੇ ਉਨ੍ਹਾਂ ‘ਤੇ ਲਾਲ ਕਰਾਸ ਦਾ ਨਿਸ਼ਾਨ ਵੀ ਹੈ।
ਪੁਲਸ ਨੇ ਹਿਰਾਸਤ ਵਿਚ ਲਿਆ
ਪੁਲੀਸ ਨੇ ਵਿਰੋਧੀ ਧਿਰਾਂ ਨੂੰ ਰਾਹ ਵਿਚ ਟਰਾਂਸਪੋਰਟ ਭਵਨ ਕੋਲ ਰੋਕ ਲਿਆ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਏਆਈਸੀਸੀ ਦੇ ਜਨਰਲ ਸਕੱਤਰ (ਸੰਗਠਨ) ਕੇਸੀ ਵੇਣੂਗੋਪਾਲ, ਏਆਈਸੀਸੀ ਦੇ ਜਨਰਲ ਸਕੱਤਰ (ਕਮਿਸ਼ਨ) ਜੈਰਾਮ ਰਮੇਸ਼ ਅਤੇ ਸੈਂਕੜੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਸੰਸਦ ਭਵਨ ਦੇ ਬਾਹਰ ਗ੍ਰਿਫ਼ਤਾਰ ਕਰਕੇ ਪਾਰਲੀਮੈਂਟਰੀ ਸਟਰੀਟ ਪੁਲੀਸ ਸਟੇਸ਼ਨ ਲਿਜਾਇਆ ਗਿਆ, ਜਿੱਥੇ ਮਗਰੋਂ ਇਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ।