ਕਾਂਗਰਸ ਨੇ ਬਰਨਾਲਾ ਵਿਖੇ ਕੀਤੀ ਵਿਸ਼ਾਲ ਰੈਲੀ : ਚੁਕਿਆ ਮਨਰੇਗਾ ਦਾ ਮੁੱਦਾ

ਬਰਨਾਲਾ, 27 ਫਰਵਰੀ : ਬਰਨਾਲਾ ਵਿਖੇ ਕਾਂਗਰਸ ਵਲੋ ਮਨਰੇਗਾ ਮਜਦੂਰ, ਕਿਸਾਨ ਬਚਾਓ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਕਾਂਗਰਸ ਨੇਤਾ ਰਾਹੁਲ ਗਾਂਧੀ, ਮਲਿਕਾਰਜੁਨ ਖਰਗੇ, ਭੁਪੇਸ਼ ਬਘੇਲ, ਸੁਖਪਾਲ ਖਹਿਰਾ ਤੇ ਹੋਰ ਵੱਡੇ ਨੇਤਾ ਪੁੱਜੇ ਤੇ ਉਨਾ ਜਮਕੇ ਕੇਦਰ ਉਪਰ ਹਮਲੇ ਕੀਤੇ।

ਜਿਕਰਯੋਗ ਹੈ ਕਿ ਕਾਂਗਰਸ ਵੱਲੋਂ ਆਯੋਜਿਤ “ਮਨਰੇਗਾ ਮਜ਼ਦੂਰ, ਕਿਸਾਨ ਬਚਾਓ ਰੈਲੀ” ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਮੌਕੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖਰਗੇ ਨੇ ਪ੍ਰਧਾਨ ਮੰਤਰੀ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਅੰਤਰਰਾਸ਼ਟਰੀ ਮੰਚਾਂ ’ਤੇ ਦੇਸ਼ ਦੀ ਮਜ਼ਬੂਤ ਪੋਜ਼ੀਸ਼ਨ ਬਣਾਉਣ ਵਿੱਚ ਅਸਫਲ ਰਹੇ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਮੌਜੂਦਾ ਹਾਲਾਤਾਂ ਵਿੱਚ ਸਿਰਫ਼ ਰਾਹੁਲ ਗਾਂਧੀ ਹੀ ਦੇਸ਼ ਦੀਆਂ ਚੁਣੌਤੀਆਂ ਦਾ ਡਟ ਕੇ ਸਾਹਮਣਾ ਕਰ ਸਕਦੇ ਹਨ।

ਮੰਚ ਸੰਚਾਲਨ ਦੀ ਜ਼ਿੰਮੇਵਾਰੀ ਹਰਦਿਆਲ ਸਿੰਘ ਕੰਬੋਜ ਨਿਭਾ ਰਹੇ ਹਨ। ਰੈਲੀ ਵਿੱਚ ਸਾਬਕਾ ਮੰਤਰੀ ਗੁਰਜੀਤ ਸਿੰਘ ਰਾਣਾ, ਭਾਰਤ ਭੂਸ਼ਣ ਆਸ਼ੂ, ਸੰਸਦ ਮੈਂਬਰ ਅਮਰ ਸਿੰਘ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਪਰਗਟ ਸਿੰਘ, ਅਨਿਲ ਜੋਸ਼ੀ, ਜੀਤਮਹਿੰਦਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਸਮੇਤ ਕਈ ਸੂਬਾ ਪੱਧਰੀ ਆਗੂ ਮੌਜੂਦ ਹਨ।
ਕਾਂਗਰਸ ਦੇ ਸਮੁਚੇ ਸੀਨੀਅਰ ਲੀਡਰਸਿ਼ਪ ਵਲੋ ਅੱਜ ਰੈਲੀ ਦੌਰਾਨ ਮਨਰੇਗਾ ਮਜ਼ਦੂਰਾਂ ਅਤੇ ਕਿਸਾਨਾਂ ਨਾਲ ਜੁੜੇ ਮੁੱਦਿਆਂ ਨੂੰ ਉਠਾਉਂਦੇ ਹੋਏ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਉਨਾ ਕਿਹਾ ਕਿ ਉਹ ਡਟਕੇ ਲੋਕਾਂ ਦੇ ਨਾਲ ਖੜੇ ਹਨ।

Scroll to Top