ਕਾਂਗਰਸ ਨੇ ਹਰੀਸ਼ ਚੌਧਰੀ ਹਟਾ ਦੇਵੇਦਰ ਯਾਦਵ ਨੁੰ ਬਣਾਇਆ ਕਾਂਗਰਸ ਦਾ ਇੰਚਾਰਜ

ਕਾਂਗਰਸ ਨੇ ਹਰੀਸ਼ ਚੌਧਰੀ ਹਟਾ ਦੇਵੇਦਰ ਯਾਦਵ ਨੁੰ ਬਣਾਇਆ ਕਾਂਗਰਸ ਦਾ ਇੰਚਾਰਜ
ਦਿਲੀ : ਦੇਸ਼ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵੱਲੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਪੀ.ਪੀ.ਸੀ.ਸੀ ਇੰਚਾਰਜ ਹਰੀਸ਼ ਚੌਧਰੀ ਨੂੰ ਹਟਾ ਕੇ ਦੇਵੇਂਦਰ ਯਾਦਵ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਇਆ ਗਿਆ ਹੈ। ਦੱਸ ਦਈਏ ਕਿ ਦੇਵੇਂਦਰ ਯਾਦਵ ਦਿੱਲੀ ਤੋਂ ਕਾਂਗਰਸ ਨੇਤਾ ਹਨ। ਰਾਸ਼ਟਰੀ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਨੇ ਵੱਡਾ ਫੇਰਬਦਲ ਕਰਦੇ ਹੋਏ ਇਹ ਫ਼ੈਸਲਾ ਲਿਆ ਹੈ। ਇੱਕ ਪਾਸੇ ਪੰਜਾਬ ਵਿਚ ਕਾਂਗਰਸ ਵੱਲੋਂ ‘ਆਪ’ ਨਾਲ ਸਮਝੌਤਾ ਕਰਨ ਦੇ ਮੁੱਦੇ ‘ਤੇ ਹੰਗਾਮਾ ਹੋ ਰਿਹਾ ਹੈ, ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਪਟਿਆਲਾ ਵਿਚ ਆਪਣੇ ਪੱਧਰ ‘ਤੇ ਯਤਨ ਕਰ ਰਹੇ ਹਨ। ਜਿਸ ਕਾਰਨ ਕਾਂਗਰਸ ਲਈ ਪੰਜਾਬ ਦੇ ਹਾਲਾਤ ਬਹੁਤ ਚੁਣੌਤੀਪੂਰਨ ਬਣ ਗਏ ਹਨ। ਅਜਿਹੇ ‘ਚ ਕਾਂਗਰਸ ਸੰਗਠਨ ‘ਚ ਬਦਲਾਅ ਕਰਦੇ ਹੋਏ ਇਕ ਨਵੇਂ ਨੌਜਵਾਨ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

Leave a Comment

Your email address will not be published. Required fields are marked *

Scroll to Top