ਚੰਡੀਗੜ, 22 ਅਗਸਤ : ਪੰਜਾਬੀ ਫਿਲਮਾਂ ਦੇ ਕਾਮੇਡੀ ਕਿੰਗ ਅਤੇ ਅਦਾਕਾਰ ਜਸਵਿੰਦਰ ਭੱਲਾ ਅੱਜ ਸਾਰਿਆਂ ਨੂੰ ਅਲਵਿਦਾ ਆਖ ਗਏ ਹਨ, ਜਿਸ ਕਾਰਨ ਉਨਾ ਦੇ ਇਸ ਤਰ੍ਹਾ ਅਚਾਨਕ ਚਲੇ ਜਾਣ ਕਾਰਨ ਉਨਾ ਦੇ ਚਹੇਤਿਆਂ ਅੰਦਰ ਭਾਰੀ ਦੁਖ ਦੇਖਣ ਨੂੰ ਮਿਲ ਰਿਹਾ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਮੌਤ ਨਾਲ ਦੁਨੀਆਂ ਭਰ ਵਿੱਚ ਵਸਦੇ ਲੱਖਾਂ ਕਰੋੜਾਂ ਚਹੇਤਿਆਂ ਦੀਆਂ ਅੱਖਾਂ ਵਿੱਚ ਹੰਝੂ ਹਨ।
ਜਸਵਿੰਦਰ ਭੱਲਾ ਦਾ ਜਨਮ 4 ਮਈ 1960 ਨੂੰ ਲੁਧਿਆਣਾ ਵਿਖੇ ਪਿਤਾ ਮਾਸਟਰ ਬਹਾਦਰ ਸਿੰਘ ਭੱਲਾ ਦੇ ਘਰ ਹੋਇਆ। ਉਨ੍ਹਾਂ ਨੇ ਮੁਢਲੀ ਵਿੱਦਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਤੋਂ ਹਾਸਲ ਕੀਤੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਬੀ.ਐੱਸਸੀ ਐਗਰੀਕਲਚਰ ਕੀਤੀ। ਇਸੇ ਯੂਨੀਵਰਸਿਟੀ ਤੋਂ ਐੱਮ.ਐੱਸਸੀ ਐਗਰੀਕਲਚਰ ਦੀ ਪੜ੍ਹਾਈ ਕੀਤੀ।
ਉਸ ਤੋਂ ਬਾਅਦ ਉਨ੍ਹਾਂ ਚੌਧਰੀ ਚਰਨ ਸਿੰਘ ਪੋਸਟ ਗ੍ਰੈਜੂਏਟ ਕਾਲਜ ਮੇਰਠ ਤੋਂ ਪੀਐੱਚ.ਡੀ ਕੀਤੀ। ਉਪਰੰਤ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਸਹਾਇਕ ਪ੍ਰੋਫੈਸਰ ਵਜੋਂ ਭਰਤੀ ਹੋਏ ਅਤੇ 31 ਮਈ 2020 ਨੂੰ ਵਿਸਥਾਰ ਸਿੱਖਿਆ ਵਿਭਾਗ ਦੇ ਪ੍ਰੋਫੈਸਰ ਅਤੇ ਮੁਖੀ ਵਜੋਂ ਸੇਵਾ ਮੁਕਤ ਹੋਏ, ਜਿਸਤੋ ਬਾਅਦ ਉਨਾ ਲੋਕਾਂ ਨੂੰ ਹਸਾਉਣ ਵਿਚ ਕੋਈ ਕਸਰ ਨਹੀ ਛੱਡੀ ਪਰ ਅੱਜ ਉਨਾ ਦੇ ਜਾਣ ਕਾਰਨ ਲੋਕ ਬਹੁਤ ਜਿਆਦਾ ਦੁਖੀ ਹਨ।