Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 3:14 pm

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨਾਂ ਦੀਆਂ ਜਾਇਜ਼ ਮੰਗਾਂ ਪਹਿਲ ਦੇ ਆਧਾਰ 'ਤੇ ਹੱਲ ਹੋਣਗੀਆਂ: ਏਡੀਸੀ ਜੌਹਲ

ਕਿਸਾਨਾਂ ਦੀਆਂ ਜਾਇਜ਼ ਮੰਗਾਂ ਪਹਿਲ ਦੇ ਆਧਾਰ 'ਤੇ ਹੱਲ ਹੋਣਗੀਆਂ: ਏਡੀਸੀ ਜੌਹਲ

ਪਟਿਆਲਾ 8 ਜੂਨ :  ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨਾਲ ਇੱਕ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਕਿਸਾਨਾਂ ਅਤੇ ਆਮ ਲੋਕਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਮੋਰਚੇ ਦੇ ਆਗੂਆਂ ਨੇ ਖਾਦਾਂ ਦੀ ਸਪਲਾਈ, ਨਹਿਰੀ ਪਾਣੀ, ਬਿਜਲੀ ਸਪਲਾਈ, ਸੜਕਾਂ ਦੀ ਮੁਰੰਮਤ, ਅਵਾਰਾ ਪਸ਼ੂਆਂ, ਚੋਰੀਆਂ ਦੀਆਂ ਘਟਨਾਵਾਂ ਅਤੇ ਹੋਰ ਜਨਤਕ ਸਮੱਸਿਆਵਾਂ ਸਬੰਧੀ ਆਪਣੀਆਂ ਮੰਗਾਂ ਪ੍ਰਸ਼ਾਸਨ ਸਾਹਮਣੇ ਰੱਖੀਆਂ।
ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਮੀਟਿੰਗ ਦੌਰਾਨ ਆਗੂਆਂ ਵੱਲੋਂ ਪੇਸ਼ ਕੀਤੇ ਗਏ ਹਰ ਮੁੱਦੇ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਹੈ ਅਤੇ ਕਿਸਾਨਾਂ ਸਮੇਤ ਹਰ ਵਰਗ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਵਿਚਾਰਿਆ ਜਾਵੇਗਾ।
ਏਡੀਸੀ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਖੇਤੀਬਾੜੀ, ਬਿਜਲੀ, ਸਿੰਚਾਈ, ਪੇਂਡੂ ਵਿਕਾਸ ਅਤੇ ਨਗਰ ਨਿਗਮ ਨਾਲ ਸਬੰਧਤ ਮੁੱਦਿਆਂ ਦੀ ਤੁਰੰਤ ਜਾਂਚ ਕਰਕੇ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਖ਼ਾਸ ਤੌਰ ‘ਤੇ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜਿੱਥੇ ਵੀ ਸਮੱਸਿਆਵਾਂ ਹਨ, ਉਨ੍ਹਾਂ ਦੇ ਹੱਲ ਲਈ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ।
ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਨਾਲਿਆਂ ਅਤੇ ਡਰੇਨਾਂ ਦੀ ਸਫ਼ਾਈ, ਬਿਜਲੀ ਢਾਂਚੇ ਦੀ ਮਜ਼ਬੂਤੀ ਅਤੇ ਪੇਂਡੂ ਖੇਤਰਾਂ ਵਿੱਚ ਜਨਤਕ ਸਹੂਲਤਾਂ ਦੀ ਬਿਹਤਰੀ ਲਈ ਪ੍ਰਸ਼ਾਸਨ ਪਹਿਲਾਂ ਹੀ ਯਤਨਸ਼ੀਲ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਿਰਧਾਰਿਤ ਸਮੇਂ ਅੰਦਰ ਕੀਤਾ ਜਾਵੇ।
Scroll to Top