ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 15ਵੇਂ ਦਿਨ ਵੀ ਜਾਰੀ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 15ਵੇਂ ਦਿਨ ਵੀ ਜਾਰੀ
ਸੰਗਰੂਰ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 15ਵੇਂ ਦਿਨ ਵੀ ਜਾਰੀ ਰਿਹਾ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਅੱਜ ਡਾਕਟਰਾਂ ਨੇ ਉਹਨਾ ਦੀ ਦਿਲ ਦੀ ਧੜਕਨ, ਬਲੱਡ ਪ੍ਰੈਸ਼ਰ, ਪਲਸ ਆਦਿ ਦੀ ਲਗਾਤਾਰ ਨਿਗਰਾਨੀ ਕਰਨ ਲਈ ਮਸ਼ੀਨਾਂ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ ਹੈ । ਡਾਕਟਰਾਂ ਦਾ ਕਹਿਣਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਕਿਸੇ ਵੇਲੇ ਵੀ ਕਾਬੂ ਤੋਂ ਬਾਹਰ ਹੋ ਸਕਦੀ ਹੈ । ਅੱਜ ਫਰੀਦਕੋਟ ਦੇ ਐਮ. ਪੀ ਸਰਬਜੀਤ ਸਿੰਘ ਖਾਲਸਾ ਜਗਜੀਤ ਸਿੰਘ ਡੱਲੇਵਾਲ ਜੀ ਦੀ ਸਿਹਤ ਦਾ ਹਾਲ-ਚਾਲ ਪੁੱਛਣ ਲਈ ਖਨੌਰੀ ਮੋਰਚੇ ਵਿੱਚ ਪਹੁੰਚੇ। ਕਿਸਾਨ ਆਗੂਆਂ ਨੇ ਸਾਰੇ ਦੇਸ਼ ਨੂੰ ਬੇਨਤੀ ਕੀਤੀ ਕਿ ਉਹ ਕਿਸਾਨੀ ਮੋਰਚੇ ਦੀ ਮਜ਼ਬੂਤੀ, ਜਗਜੀਤ ਸਿੰਘ ਡੱਲੇਵਾਲ ਜੀ ਦੀ ਤੰਦਰੁਸਤੀ ਅਤੇ ਜ਼ਖਮੀ ਕਿਸਾਨਾਂ ਦੀ ਤੰਦਰੁਸਤੀ ਲਈ ਕੱਲ੍ਹ ਸਾਰੇ ਧਾਰਮਿਕ ਸਥਾਨਾਂ ਵਿੱਚ ਅਰਦਾਸ ਬੇਨਤੀ ਕਰਨ।ਕਿਸਾਨ ਆਗੂਆਂ ਨੇ ਸਮੂਹ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜਗਜੀਤ ਸਿੰਘ ਡੱਲੇਵਾਲ ਜੀ ਦੇ ਮਰਨ ਵਰਤ ਦੇ ਸਮਰਥਨ ਵਿੱਚ 12 ਦਸੰਬਰ ਨੂੰ ਸ਼ਾਮ ਦਾ ਖਾਣਾ ਨਾਂ ਬਣਾਉਣ ਅਤੇ ਸੋਸ਼ਲ ਮੀਡੀਆ `ਤੇ ਵੁਈ ਸੁਪੋਰਟ ਜਗਜੀਤ ਸਿੰਘ ਡੱਲੇਵਾਲ ਦੇ ਹੈਸ਼ਟੈਗ ਨਾਲ ਆਪਣੇ ਪਰਿਵਾਰ ਨਾਲ ਫੋਟੋ ਸਾਂਝੀ ਕਰਨ ਅਤੇ ਭਲਕੇ ਪ੍ਰੈੱਸ ਕਾਨਫਰੰਸ ਕਰਕੇ ਅਗਲੇ ਵੱਡੇ ਪ੍ਰੋਗਰਾਮਾਂ ਦਾ ਐਲਾਨ ਕੀਤਾ ਜਾਵੇਗਾ ।

Leave a Comment

Your email address will not be published. Required fields are marked *

Scroll to Top