ਕੂੜਾ ਪ੍ਰਬੰਧਨ ਵਿੱਚ ਨਾਕਾਮੀ ਪਈ ਮਹਿੰਗੀ, ਲੁਧਿਆਣਾ ਨਗਰ ਨਿਗਮ ਨੂੰ ਲੱਗਿਆ ਜੁਰਮਾਨਾ

ਲੁਧਿਆਣਾ, 16 ਜਨਵਰੀ : ਲੁਧਿਆਣਾ ਸ਼ਹਿਰ ਵਿੱਚ ਕੂੜੇ ਦੇ ਗਲਤ ਪ੍ਰਬੰਧਨ ਨੂੰ ਲੈ ਕੇ ਨਗਰ ਨਿਗਮ ਨੂੰ ਵੱਡਾ ਝਟਕਾ ਲੱਗਿਆ ਹੈ, ਜਿਸ ਕਾਰਨ ਨਿਗਮ ਨੂੰ ਵੱਡਾ ਭਾਰੀ ਜੁਰਮਾਨਾ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋ 1.50 ਕਰੋੜ ਰੁਪਏ ਦੇ ਕਰੀਬ ਜੁਰਮਾਨਾ ਲਗਾਇਆ ਹੈ।

ਜਾਣਕਾਰੀ ਦੇ ਅਨੁਸਾਰ NGT ਨੇ ਇਹ ਵੀ ਸੰਕੇਤ ਦਿੱਤਾ ਹੈ ਕਿ ਜੇ ਭਵਿੱਖ ਵਿੱਚ ਕੂੜਾ ਪ੍ਰਬੰਧਨ ਅਤੇ ਵਾਤਾਵਰਨ ਸੁਰੱਖਿਆ ਸਬੰਧੀ ਹਾਲਾਤਾਂ ਵਿੱਚ ਸੁਧਾਰ ਨਾ ਆਇਆ ਤਾਂ ਨਗਰ ਨਿਗਮ ਖ਼ਿਲਾਫ਼ ਹੋਰ ਸਖ਼ਤ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਇਹ ਕਾਰਵਾਈ ਵਾਤਾਵਰਨੀ ਨਿਯਮਾਂ ਦੀ ਉਲੰਘਣਾ ਅਤੇ ਕੂੜਾ ਪ੍ਰਬੰਧਨ ਵਿੱਚ ਲਾਪਰਵਾਹੀ ਦੇ ਮਾਮਲੇ ਵਿੱਚ ਕੀਤੀ ਗਈ ਹੈ।

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ NGT ਨੂੰ ਭੇਜੀ ਗਈ ਰਿਪੋਰਟ ਵਿੱਚ ਦਰਸਾਇਆ ਗਿਆ ਹੈ ਕਿ ਨਗਰ ਨਿਗਮ ਦੀ ਅਣਦੇਖੀ ਕਾਰਨ ਸ਼ਹਿਰ ਦੇ ਵਾਤਾਵਰਨ ਨੂੰ ਗੰਭੀਰ ਨੁਕਸਾਨ ਪਹੁੰਚਿਆ ਹੈ, ਜਿਸ ਕਾਰਨ ਇਹ ਵੱਡਾ ਜੁਰਮਾਨਾ ਲਗਾਇਆ ਗਿਆ ਹੈ।

Scroll to Top