ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜ ਸਾਲਾਂ ਵਾਸਤੇ ਵਧਾਈ ਸਿੱਖ ਫਾਰ ਜਸਟਿਸ ‘ਤੇ ਦੇਸ਼ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋਣ ਕਾਰਨ ਪਾਬੰਦੀ
ਨਵੀਂ ਦਿੱਲੀ, 10 ਜੁਲਾਈ : ਭਾਰਤ ਦੇਸ਼ ਦੀ ਅਖੰਡਤਾ ਅਤੇ ਪ੍ਰਭੂਸੱਤਾ ‘ਤੇ ਹਮਲਾ ਕਰਨ ਦੇ ਦੋਸ਼ ਵਿੱਚ ਸਿੱਖਸ ਫਾਰ ਜਸਟਿਸ ਖਿਲਾਫ਼ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਸਿੱਖਸ ਫਾਰ ਜਸਟਿਸ ‘ਤੇ ਪੰਜ ਸਾਲਾਂ ਲਈ ਪਾਬੰਦੀ ਲਗਾਉਣ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਮੰਤਰਾਲੇ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਸਿੱਖ ਫਾਰ ਜਸਟਿਸ ‘ਤੇ ਪਹਿਲੀ ਵਾਰ 2019 ਵਿੱਚ ਪਾਬੰਦੀ ਲਗਾਈ ਗਈ ਸੀ। ਇਸ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਇਸ ਸੰਗਠਨ ਨੂੰ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਦੱਸਦਿਆਂ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਸੀ ਕਿ ਰਾਏਸ਼ੁਮਾਰੀ ਦੀ ਆੜ ਵਿੱਚ ਇਹ ਸੰਗਠਨ ਲਗਾਤਾਰ ਕੱਟੜਵਾਦ ਅਤੇ ਵੱਖਵਾਦ ਦੀ ਵਿਚਾਰਧਾਰਾ ਦਾ ਪ੍ਰਚਾਰ ਕਰ ਰਿਹਾ ਹੈ। ਐਸ. ਐਫ. ਜੇ. ਖਿਲਾਫ ਭਾਰਤ ਵਿੱਚ ਵੀ ਕਈ ਮਾਮਲੇ ਦਰਜ ਹਨ। ਉਨ੍ਹਾਂ ਦੀ ਜਾਂਚ ਜਾਰੀ ਹੈ।