Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 8:37 am

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰੀ ਮੰਤਰੀ ਦਾ ਅਸਤੀਫ਼ਾ ਦੇਸ਼ ਦੇ ਨੌਜਵਾਨਾਂ ਦੀ ਏਕਤਾ ਦੀ ਤਾਕਤ ਦਾ ਨਤੀਜਾ : ਕੇਜਰੀਵਾਲ

ਕੇਂਦਰੀ ਮੰਤਰੀ ਦਾ ਅਸਤੀਫ਼ਾ ਦੇਸ਼ ਦੇ ਨੌਜਵਾਨਾਂ ਦੀ ਏਕਤਾ ਦੀ ਤਾਕਤ ਦਾ ਨਤੀਜਾ : ਕੇਜਰੀਵਾਲ

ਦਿੱਲੀ, 27 ਜੁਲਾਈ : ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਖਿਆ ਕਿ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਦੇਸ਼ ਦੇ ਨੌਜਵਾਨਾਂ ਦੀ ਏਕਤਾ ਅਤੇ ਲੋਕਤੰਤਰ ਦੀ ਤਾਕਤ ਦਾ ਨਤੀਜਾ ਹੈ। ਉਨਾ ਇਨਾ ਵਿਚਾਰਾਂ ਦਾ ਪ੍ਰਗਟਾਵਾ ਪੇਪਰ ਲੀਕ ਵਿਵਾਦ ਤੋਂ ਬਾਅਦ ਹੁਣ E20 ਦੇ ਮੁੱਦੇ ਨੂੰ ਮੁੜ ਜ਼ੋਰ-ਸ਼ੋਰ ਨਾਲ ਉਠਾਉਣ ਦੌਰਾਨ ਕੀਤਾ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਇਸ ਸਬੰਧ ਵਿੱਚ ਦਿੱਲੀ ਵਿੱਚ ਇੱਕ ਨੈਸ਼ਨਲ ਟਾਊਨ ਹਾਲ ਕਰਵਾਉਣ ਦਾ ਐਲਾਨ ਕਰਦਿਆਂ ਲੋਕਾਂ ਨੂੰ ਇਸ ਵਿਚਾਰ-ਵਟਾਂਦਰੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨੌਜਵਾਨਾਂ ਦੀ ਸਾਂਝੀ ਆਵਾਜ਼ ਕਾਰਨ ਹੀ ਪ੍ਰਧਾਨ ਨੂੰ ਅਹੁਦਾ ਛੱਡਣਾ ਪਿਆ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਨੌਜਵਾਨਾਂ ਨੇ ਪੇਪਰ ਲੀਕ ਦੇ ਮੁੱਦੇ ‘ਤੇ ਇਕੱਠੇ ਹੋ ਕੇ ਆਪਣੀ ਗੱਲ ਮਨਵਾਈ, ਉਸੇ ਤਰ੍ਹਾਂ E20 ਦੇ ਮੁੱਦੇ ‘ਤੇ ਵੀ ਲੋਕਾਂ ਨੂੰ ਇਕਜੁੱਟ ਹੋਣ ਦੀ ਲੋੜ ਹੈ। ਕੇਜਰੀਵਾਲ ਨੇ ਦੱਸਿਆ ਕਿ ਸ਼ਨੀਵਾਰ ਨੂੰ ਦਿੱਲੀ ਵਿੱਚ “ਨੈਸ਼ਨਲ ਟਾਊਨਹਾਲ ਅਗੇਂਸਟ E20” ਦਾ ਆਯੋਜਨ ਕੀਤਾ ਜਾਵੇਗਾ, ਜਿੱਥੇ ਲੋਕ ਆਪਣੇ ਵਿਚਾਰ ਸਾਂਝੇ ਕਰ ਸਕਣਗੇ। ਉਨ੍ਹਾਂ ਇਹ ਵੀ ਕਿਹਾ ਕਿ ਜੋ ਲੋਕ ਮੌਕੇ ‘ਤੇ ਨਹੀਂ ਪਹੁੰਚ ਸਕਦੇ, ਉਹ ਇਸ ਪ੍ਰੋਗਰਾਮ ਵਿੱਚ ਆਨਲਾਈਨ ਵੀ ਹਿੱਸਾ ਲੈ ਸਕਣਗੇ।

Scroll to Top