ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਵੱਲੋਂ ਪੰਜਾਬ ਦੇ ਕਿਸਾਨਾਂ ਦੀ ਨਵੀਂ ਖੇਤੀ ਪ੍ਰਣਾਲੀ ਦੀ ਸਰਾਹਨਾ

ਮੋਗਾ , 27 ਨਵੰਬਰ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਮੋਗਾ ਵਿਖੇ ਕਿਸਾਨਾ ਨਾਲ ਖਾਸ ਮੁਲਾਕਾਤ ਕੀਤੀ। ਆਪਣੀ ਇੱਕ ਦਿਵਸੀ ਯਾਤਰਾ ਦੀ ਸ਼ੁਰੂਆਤ ਮੰਤਰੀ ਚੌਹਾਨ ਨੇ ਸਥਾਨਕ ਗੁਰਦੁਆਰਾ ਸਾਹਿਬ ਵਿੱਚ ਅਰਦਾਸ ਕਰਕੇ ਕੀਤੀ, ਜਿਸ ਤੋਂ ਬਾਅਦ ਉਹ ਖੇਤੀਬਾੜੀ ਮੰਤਰਾਲੇ ਦੇ ਅਧਿਕਾਰੀਆਂ ਸਮੇਤ ਖੇਤਾਂ ਦੀ ਜ਼ਮੀਨੀ ਸਮੀਖਿਆ ਲਈ ਨਿਕਲੇ। ਮੋਗਾ ਜ਼ਿਲ੍ਹੇ ਦੇ ਪਿੰਡ ਰਣਸੀਂਹ ਕਲਾਂ ਦਾ ਉਨਾ ਵਲੋ ਦੌਰਾ ਕੀਤਾ ਗਿਆ।

ਦੌਰੇ ਦੌਰਾਨ ਉਨ੍ਹਾਂ ਨੇ ਜਨ ਸਹਿਭਾਗਤਾ ਅਤੇ ਖੇਤੀਬਾੜੀ ਖੇਤਰ ਵਿੱਚ ਨਵੀਨ ਤਜਰਬਿਆਂ ਨੂੰ ਅਪਣਾਉਣ ਲਈ ਪੰਜਾਬ ਦੇ ਕਿਸਾਨਾਂ ਦੀ ਖੁੱਲ੍ਹੇ ਦਿਲ ਨਾਲ ਪ੍ਰਸ਼ੰਸਾ ਕੀਤੀ, ਖ਼ਾਸ ਕਰਕੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਘਟਾਉਣ ਲਈ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਉਭਾਰਿਆ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਸਿੱਧੀ ਬਿਜਾਈ, ਘੱਟ ਖਾਦ ਦੀ ਵਰਤੋਂ ਅਤੇ ਪਰਾਲੀ ਦੇ ਸੁਚੱਜੇ ਸੰਭਾਲ ਬਾਰੇ ਉਨ੍ਹਾਂ ਦੇ ਤਰੀਕੇ ਜਾਣੇ।

Scroll to Top