ਕੇਂਦਰ ਦੀ ਵਿਦੇਸ਼ ਨੀਤੀ ’ਤੇ ਮੁੱਖ ਮੰਤਰੀ ਦਾ ਨਿਸ਼ਾਨਾ, ਅਮਰੀਕਾ ਅੱਗੇ ਝੁਕਣ ਦੇ ਲਗਾਏ ਦੋਸ਼

ਚੰਡੀਗੜ੍ਹ, 7 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਨੂੰ ਲੈ ਕੇ ਤਿੱਖੀ ਆਲੋਚਨਾ ਕਰਦਿਆਂ ਦਾਅਵਾ ਕੀਤਾ ਹੈ ਕਿ ਮੌਜੂਦਾ ਸਰਕਾਰ ਦੇਸ਼ ਦੀ ਖੁਦਮੁਖਤਿਆਰੀ ਨਾਲ ਸਮਝੌਤਾ ਕਰ ਰਹੀ ਹੈ। ਕੈਬਨਿਟ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਮਰੀਕਾ ਵੱਲੋਂ ਭਾਰਤ ਨੂੰ ਰੂਸੀ ਤੇਲ ਖਰੀਦਣ ਲਈ ਦਿੱਤੀ ਗਈ ਮਨਜ਼ੂਰੀ ਦੇ ਮਾਮਲੇ ’ਤੇ ਕੇਂਦਰ ’ਤੇ ਸਵਾਲ ਖੜ੍ਹੇ ਕੀਤੇ।

ਉਨਾ ਕਿਹਾ ਕਿ ਭਾਰਤ ਸਰਕਾਰ ਅਮਰੀਕਾ ਅੱਗੇ ਝੁਕ ਰਹੀ ਹੈ, ਜੋਕਿ ਨਿੰਦਣਯੋਗ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਭਾਜਪਾ ਆਪਣੇ ਨੇਤਾਵਾਂ ਨੂੰ “ਵਿਸ਼ਵ ਗੁਰੂ” ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕਰਦੀ ਹੈ, ਪਰ ਹਕੀਕਤ ਵਿੱਚ ਦੇਸ਼ ਦੀ ਸਥਿਤੀ ਇਸ ਤਰ੍ਹਾਂ ਦਿਖਾਈ ਦੇ ਰਹੀ ਹੈ ਜਿਵੇਂ ਅਸੀਂ “ਵਿਸ਼ਵ ਚੇਲੇ” ਬਣ ਗਏ ਹੋਈਏ। ਉਨ੍ਹਾਂ ਸਵਾਲ ਉਠਾਇਆ ਕਿ ਕੀ ਹੁਣ ਭਾਰਤ ਨੂੰ ਹਰ ਮਹੱਤਵਪੂਰਨ ਫ਼ੈਸਲੇ ਲਈ ਵ੍ਹਾਈਟ ਹਾਊਸ ਤੋਂ ਮਨਜ਼ੂਰੀ ਲੈਣੀ ਪਵੇਗੀ । ਇਸਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਕੇਂਦਰ ਵੱਲੋਂ 10 ਮਾਰਚ ਨੂੰ ਸੰਸਦ ਵਿੱਚ ਪੇਸ਼ ਕੀਤੇ ਜਾਣ ਵਾਲੇ ਬਿਜਲੀ ਸੋਧ ਬਿੱਲ ਦਾ ਵਿਰੋਧ ਕਰੇਗੀ ।

Scroll to Top