ਕੇਂਦਰ ਸਰਕਾਰ ਨੇ ਦੁਸਹਿਰੇ ਦੇ ਮੌਕੇ `ਤੇ ਦੇਸ਼ ਦੇ ਕਰੋੜਾਂ ਗਰੀਬ ਲੋਕਾਂ ਨੂੰ ਦੇਵੇਗੀ ਮੁਫ਼ਤ ਵਿਚ ਚਾਵਲ

ਕੇਂਦਰ ਸਰਕਾਰ ਨੇ ਦੁਸਹਿਰੇ ਦੇ ਮੌਕੇ `ਤੇ ਦੇਸ਼ ਦੇ ਕਰੋੜਾਂ ਗਰੀਬ ਲੋਕਾਂ ਨੂੰ ਦੇਵੇਗੀ ਮੁਫ਼ਤ ਵਿਚ ਚਾਵਲ
ਨਵੀਂ ਦਿੱਲੀ : ਭਾਰਤ ਦੇਸ਼ ਦੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੁਸਹਿਰੇ ਦੇ ਮੌਕੇ `ਤੇ ਦੇਸ਼ ਦੇ ਕਰੋੜਾਂ ਗਰੀਬ ਲੋਕਾਂ ਨੂੰ ਇਕ ਸ਼ਾਨਦਾਰ ਤੋਹਫਾ ਦੇਣ ਦੇ ਉਦੇਸ਼ ਦੇ ਚਲਦਿਆਂ ਮੁਫਤ ਚਾਵਲਾਂ ਦੀ ਵੰਡ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਲਈ ਕੈਬਨਿਟ ਤੋਂ ਮਨਜ਼ੂਰੀ ਮਿਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਜੁਲਾਈ 2024 ਤੋਂ ਸ਼ੁਰੂ ਹੋਵੇਗਾ, ਜੋ ਦਸੰਬਰ 2028 ਤੱਕ ਜਾਰੀ ਰਹੇਗਾ । ਸਰਕਾਰ ਨੇ ਇਸ ਯੋਜਨਾ `ਤੇ 17 ਹਜ਼ਾਰ ਕਰੋੜ ਰੁਪਏ ਤੋਂ ਵੱਧ ਖਰਚ ਕਰਨ ਦਾ ਐਲਾਨ ਕੀਤਾ ਹੈ। ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਫੂਡ ਐਕਟ ਅਤੇ ਹੋਰ ਭਲਾਈ ਸਕੀਮਾਂ ਦੇ ਤਹਿਤ 17,082 ਕਰੋੜ ਰੁਪਏ ਦੇ ਬਜਟ ਨਾਲ 2028 ਤੱਕ ਪੌਸ਼ਟਿਕ ਚੌਲਾਂ ਦੀ ਮੁਫਤ ਸਪਲਾਈ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਪੌਸ਼ਟਿਕ ਤੱਤਾਂ ਨਾਲ ਭਰਪੂਰ ਫੋਰਟੀਫਾਈਡ ਚੌਲ ਅਨੀਮੀਆ ਨੂੰ ਦੂਰ ਕਰਨ ਅਤੇ ਲੋਕਾਂ ਵਿੱਚ ਸੂਖਮ ਪੌਸ਼ਟਿਕ ਤੱਤਾਂ ਦੀ ਕਮੀ ਨੂੰ ਦੂਰ ਕਰਨ ਲਈ ਮਹੱਤਵਪੂਰਨ ਮੰਨਿਆ ਜਾਂਦਾ ਹੈ। ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।ਸਰਕਾਰ ਨੇ ਕਿਹਾ ਕਿ ਮੰਤਰੀ ਮੰਡਲ ਨੇ ਜੁਲਾਈ, 2024 ਤੋਂ ਦਸੰਬਰ, 2028 ਤੱਕ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨਾ ਯੋਜਨਾ (ਪੀ.ਐੱਮ.ਜੀ.ਕੇ.ਵਾਈ.) ਅਤੇ ਹੋਰ ਕਲਿਆਣਕਾਰੀ ਯੋਜਨਾਵਾਂ ਦੇ ਤਹਿਤ ਚੌਲਾਂ ਦੀ ਮੁਫਤ ਸਪਲਾਈ ਨੂੰ ਜਾਰੀ ਰੱਖਣ ਨੂੰ ਮਨਜ਼ੂਰੀ ਦਿੱਤੀ ਹੈ। ਕੈਬਨਿਟ ਵਿੱਚ ਲਏ ਗਏ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਮੁਫਤ ਚੌਲਾਂ ਦੀ ਸਪਲਾਈ ਲਈ ਕੁੱਲ ਵਿੱਤੀ ਯੋਜਨਾ 17,082 ਕਰੋੜ ਰੁਪਏ ਹੋਵੇਗੀ। ਇਹ ਖਰਚਾ ਪੂਰੀ ਤਰ੍ਹਾਂ ਕੇਂਦਰ ਸਰਕਾਰ ਵੱਲੋਂ ਕੀਤਾ ਜਾਵੇਗਾ।

Leave a Comment

Your email address will not be published. Required fields are marked *

Scroll to Top