Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 5:13 am

+91 90915 01313 , +91 90916 01313

punjabbanni@gmail.com
punjabbani@yahoo.com

ਕੇਦਰ ਸਰਕਾਰ ਬਣਾ ਰਹੀ ਲੋਕਾਂ ਅੰਦਰ ਡਰ ਦਾ ਮਾਹੌਲ : ਮੁਖ ਮੰਤਰੀ ਭਗਵੰਤ ਮਾਨ

ਕੇਦਰ ਸਰਕਾਰ ਬਣਾ ਰਹੀ ਲੋਕਾਂ ਅੰਦਰ ਡਰ ਦਾ ਮਾਹੌਲ : ਮੁਖ ਮੰਤਰੀ ਭਗਵੰਤ ਮਾਨ

ਸੰਗਰੂਰ, 19 ਮਈ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਾਈ-ਟੈਂਸ਼ਨ ਬਿਜਲੀ ਤਾਰਾਂ ਨੂੰ ਜ਼ਮੀਨਦੋਜ਼ ਕਰਨ ਵਾਲੇ ਪ੍ਰੋਜੈਕਟ ਦੇ ਉਦਘਾਟਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਕੇਦਰ ਸਰਕਾਰ ਲੋਕਾਂ ਅੰਦਰ ਡਰ ਦਾ ਮਾਹੌਲ ਬਣਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਪਣੀਆਂ ਆਰਥਿਕ ਅਤੇ ਵਿਦੇਸ਼ ਨੀਤੀਆਂ ਦੀ ਨਾਕਾਮੀ ਨੂੰ ਛੁਪਾਉਣ ਲਈ ਮੌਜੂਦਾ ਅੰਤਰਰਾਸ਼ਟਰੀ ਤਣਾਅ ਦਾ ਸਹਾਰਾ ਲੈ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵੱਲੋਂ ਲੋਕਾਂ ਨੂੰ ਵਾਰ-ਵਾਰ ਪੈਟਰੋਲ, ਡੀਜ਼ਲ, ਗੈਸ ਅਤੇ ਹੋਰ ਜ਼ਰੂਰੀ ਚੀਜ਼ਾਂ ਦੀ ਵਰਤੋਂ ‘ਚ ਸੰਜਮ ਦੀ ਸਲਾਹ ਦੇਣਾ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਦੁਨੀਆ ਦੇ ਹੋਰ ਪ੍ਰਭਾਵਿਤ ਦੇਸ਼ਾਂ ਨੇ ਆਪਣੇ ਨਾਗਰਿਕਾਂ ਨੂੰ ਇਸ ਤਰ੍ਹਾਂ ਦੀਆਂ ਅਪੀਲਾਂ ਨਹੀਂ ਕੀਤੀਆਂ। ਮਾਨ ਨੇ ਦਲੀਲ ਦਿੱਤੀ ਕਿ ਸਰਕਾਰ ਨੂੰ ਲੋਕਾਂ ਵਿੱਚ ਡਰ ਪੈਦਾ ਕਰਨ ਦੀ ਬਜਾਏ ਦੇਸ਼ ਦੇ ਭੰਡਾਰਾਂ ਅਤੇ ਅਸਲ ਹਾਲਾਤ ਬਾਰੇ ਸਪੱਸ਼ਟ ਜਾਣਕਾਰੀ ਦੇਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਦੇਸ਼ ਨੀਤੀ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਜਿਹੜੀ ਲੀਡਰਸ਼ਿਪ ਭਾਰਤ ਨੂੰ “ਵਿਸ਼ਵ ਗੁਰੂ” ਬਣਾਉਣ ਦੇ ਵਾਅਦੇ ਕਰਦੀ ਸੀ, ਉਹ ਅੱਜ ਦੇਸ਼ ਨੂੰ ਕਮਜ਼ੋਰ ਸਥਿਤੀ ਵਿੱਚ ਲਿਆ ਖੜ੍ਹਾ ਕਰ ਚੁੱਕੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਿਦੇਸ਼ੀ ਦੌਰਿਆਂ ਦਾ ਲਾਭ ਆਮ ਜਨਤਾ ਨੂੰ ਨਹੀਂ, ਸਗੋਂ ਕੁਝ ਚੁਣਿੰਦੇ ਉਦਯੋਗਪਤੀਆਂ ਨੂੰ ਮਿਲ ਰਿਹਾ ਹੈ।

Scroll to Top