ਕੈਨੇਡਾ ਟਰੱਕ ਡਰਾਈਵਰ ਜਸਕੀਰਤ ਸਿੱਧੂ ਨੂੰ ਭਾਰਤ ਵਾਪਸ ਭੇਜਣ ਦੇ ਹੁਕਮ

ਕੈਨੇਡਾ ਟਰੱਕ ਡਰਾਈਵਰ ਜਸਕੀਰਤ ਸਿੱਧੂ ਨੂੰ ਭਾਰਤ ਵਾਪਸ ਭੇਜਣ ਦੇ ਹੁਕਮ
ਓਟਵਾ, 25 ਮਈ
ਕੈਨੇਡਾ ‘ਚ ਹਮਬੋਲਟ ਬ੍ਰੋਂਕੋਸ ਹਾਦਸੇ ਦੇ ਦੋਸ਼ੀ ਭਾਰਤੀ ਮੂਲ ਦੇ ਟਰੱਕ ਡਰਾਈਵਰ ਜਸਕੀਰਤ ਸਿੰਘ ਸਿੱਧੂ ਨੂੰ ਭਾਰਤ ਵਾਪਸ ਭੇਜਣ ਦੇ ਹੁਕਮ ਦਿੱਤੇ ਗਏ ਹਨ। ਇਹ ਫੈਸਲਾ ਅੱਜ ਕੈਲਗਰੀ ਵਿੱਚ ਇਮੀਗ੍ਰੇਸ਼ਨ ਅਤੇ ਰਫਿਊਜੀ ਬੋਰਡ ਦੀ ਸੁਣਵਾਈ ਦੌਰਾਨ ਲਿਆ ਗਿਆ। ਟਰੱਕ-ਬੱਸ ਹਾਦਸੇ ‘ਚ 16 ਜਾਨਾਂ ਗਈਆਂ ਸਨ ਤੇ 13 ਜ਼ਖ਼ਮੀ ਹੋਏ ਸਨ। ਕੈਨੇਡੀਅਨ ਮੀਡੀਆ ਮੁਤਾਬਕ ਕੈਲਗਰੀ ਦੇ ਪੱਕੇ ਵਸਨੀਕ ਸਿੱਧੂ ਨੇ ਹਾਕੀ ਕਲੱਬ ਦੇ ਖਿਡਾਰੀਆਂ ਨੂੰ ਲਿਜਾ ਰਹੀ ਬੱਸ ਨੂੰ ਟਰੱਕ ਨਾਲ ਟੱਕਰ ਮਾਰ ਦਿੱਤੀ ਸੀ। ਇਸ ਹਾਦਸੇ ਵਿੱਚ 16 ਖਿਡਾਰੀਆਂ ਦੀ ਮੌਤ ਹੋ ਗਈ ਸੀ।

Leave a Comment

Your email address will not be published. Required fields are marked *

Scroll to Top