Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 11 Sep 2026 | 2:47 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ਨੇ ਇਕ ਪੰਜਾਬੀ ਪਰਿਵਾਰ ਨੂੰ ਦਿੱਤਾ ਦੇਸ਼ ਨਿਕਾਲਾ

ਕੈਨੇਡਾ ਨੇ ਇਕ ਪੰਜਾਬੀ ਪਰਿਵਾਰ ਨੂੰ ਦਿੱਤਾ ਦੇਸ਼ ਨਿਕਾਲਾ

ਜਲੰਧਰ, 10 ਸਤੰਬਰ : ਕੈਨੇਡਾ ਦੀ ਸਰਕਾਰ ਨੇ ਇੰਡੀਆ ਦੇ ਇਕ ਪੰਜਾਬੀ ਪਰਿਵਾਰ ਨੂੰ ਕਈ ਸਾਲਾਂ ਬਾਅਦ ਦੇਸ਼ ਨਿਕਾਲਾ ਦਿੱਤਾ ਹੈ। ਜਾਣਕਾਰੀ ਅਨੁਸਾਰ ਮੂਲ ਰੂਪ ਵਿੱਚ ਪੰਜਾਬ ਦੇ ਜਲੰਧਰ ਨਾਲ ਸਬੰਧਤ ਇਹ ਪਰਿਵਾਰ ਕਿਊਬਿਕ ਵਿੱਚ ਰਹਿ ਰਿਹਾ ਸੀ। ਪਰਿਵਾਰ ਨੇ ਕੈਨੇਡਾ ਵਿੱਚ ਲਗਭਗ ਅੱਠ ਸਾਲ ਗੁਜ਼ਾਰੇ। ਇਸ ਦੌਰਾਨ ਪਤੀ-ਪਤਨੀ ਦੋਵੇਂ ਕੰਮ ਕਰਦੇ ਰਹੇ, ਟੈਕਸ ਅਦਾ ਕਰਦੇ ਰਹੇ ਅਤੇ ਆਪਣੇ ਦੋ ਬੱਚਿਆਂ ਦੀ ਪਰਵਰਿਸ਼ ਕਰ ਰਹੇ ਸਨ।

ਕੈਨੇਡਾ ਵਿੱਚ ਕਰੀਬ ਅੱਠ ਸਾਲ ਬਿਤਾਉਣ ਵਾਲੇ ਪੰਜਾਬੀ ਪਰਿਵਾਰ ਨੂੰ ਹੁਣ ਦੇਸ਼ ਛੱਡਣ ਲਈ ਮਜਬੂਰ ਹੋਣਾ ਪਿਆ ਹੈ। ਕੈਨੇਡੀਅਨ ਅਧਿਕਾਰੀਆਂ ਨੇ ਪਰਿਵਾਰ ਦੇ ਸ਼ਰਣ ਦੇ ਦਾਅਵੇ ਨੂੰ ਰੱਦ ਕਰਨ ਤੋਂ ਬਾਅਦ ਮਨੁੱਖੀ ਅਤੇ ਹਮਦਰਦੀ ਦੇ ਆਧਾਰ ’ਤੇ ਦੇਸ਼ ਵਿੱਚ ਰਹਿਣ ਦੀ ਕੀਤੀ ਗਈ ਬੇਨਤੀ ਵੀ ਮਨਜ਼ੂਰ ਨਹੀਂ ਕੀਤੀ ਅਤੇ ਪਰਿਵਾਰ ਨੂੰ ਦੇਸ਼ ਨਿਕਾਲਾ ਦੇ ਦਿੱਤਾ ਗਿਆ। ਪਰਿਵਾਰ ਵੱਲੋਂ ਕੈਨੇਡਾ ਵਿੱਚ ਸ਼ਰਣ ਲੈਣ ਲਈ ਦਾਅਵਾ ਕੀਤਾ ਗਿਆ ਸੀ।

ਇਸ ਦਾਅਵੇ ਦੇ ਰੱਦ ਹੋਣ ਤੋਂ ਬਾਅਦ ਪਰਿਵਾਰ ਨੇ ਮਨੁੱਖੀ ਅਤੇ ਹਮਦਰਦੀ ਦੇ ਆਧਾਰ ’ਤੇ ਦੇਸ਼ ਵਿੱਚ ਰਹਿਣ ਦੀ ਬੇਨਤੀ ਵੀ ਕੀਤੀ, ਪਰ ਅਧਿਕਾਰੀਆਂ ਨੇ ਇਸਨੂੰ ਵੀ ਰੱਦ ਕਰ ਦਿੱਤਾ। ਇਸ ਤੋਂ ਬਾਅਦ ਕੈਨੇਡੀਅਨ ਅਧਿਕਾਰੀਆਂ ਵੱਲੋਂ ਪਰਿਵਾਰ ਨੂੰ ਦੇਸ਼ ਨਿਕਾਲੇ ਦੀ ਕਾਰਵਾਈ ਦਾ ਸਾਹਮਣਾ ਕਰਨਾ ਪਿਆ। ਅੱਠ ਸਾਲ ਕੈਨੇਡਾ ਵਿੱਚ ਰਹਿਣ ਅਤੇ ਉੱਥੇ ਕੰਮ ਕਰਨ ਤੋਂ ਬਾਅਦ ਪਰਿਵਾਰ ਨੂੰ ਹੁਣ ਵਾਪਸ ਭੇਜ ਦਿੱਤਾ ਗਿਆ ਹੈ।

Scroll to Top