Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 10 Sep 2026 | 3:01 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸ਼ਿੰਗਾਰਮਾ ਪੁਲ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸ਼ਿੰਗਾਰਮਾ ਪੁਲ ਦਾ ਨੀਂਹ ਪੱਥਰ ਰੱਖਿਆ

ਚੰਡੀਗੜ੍ਹ/ਪਠਾਨਕੋਟ, 10 ਸਤੰਬਰ : ਵਿਧਾਨ ਸਭਾ ਹਲਕਾ ਭੋਆ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਪਿੰਡ ਕੋਲੀਆਂ ਦੇ ਨਜ਼ਦੀਕ ਸ਼ਿੰਗਾਰਮਾ ਪੁਲ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ, ਪੰਚਾਇਤੀ ਨੁਮਾਇੰਦੇ ਹਾਜ਼ਿਰ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਹਲਕੇ ਦੇ ਲੋਕਾਂ ਵਿੱਚ ਆ ਕੇ ਹਮੇਸ਼ਾ ਖੁਸ਼ੀ ਮਹਿਸੂਸ ਹੁੰਦੀ ਹੈ ਅਤੇ ਅੱਜ ਦਾ ਦਿਨ ਉਨ੍ਹਾਂ ਲਈ ਵਿਸ਼ੇਸ਼ ਹੈ, ਕਿਉਂਕਿ ਲੰਬੇ ਸਮੇਂ ਤੋਂ ਇਲਾਕਾ ਵਾਸੀਆਂ ਵੱਲੋਂ ਸ਼ਿੰਗਾਰਮਾ ਵਿਖੇ ਪੁਲ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਪੰਜਾਬ ਸਰਕਾਰ ਵੱਲੋਂ ਪੂਰਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਭੋਆ ਵਿੱਚ ਤਿੰਨ ਨਵੇਂ ਪੁਲਾਂ ਨੂੰ ਮਨਜ਼ੂਰੀ ਮਿਲੀ ਹੈ, ਜਿਨ੍ਹਾਂ ’ਤੇ ਕਰੀਬ 62 ਕਰੋੜ ਰੁਪਏ ਦੀ ਲਾਗਤ ਆਵੇਗੀ। ਇਨ੍ਹਾਂ ਵਿੱਚੋਂ ਸ਼ਿੰਗਾਰਮਾ ਦੇ ਨਜ਼ਦੀਕ ਬਣਨ ਵਾਲੇ ਪੁਲ ਦਾ ਨਿਰਮਾਣ ਕਾਰਜ ਅੱਜ ਸ਼ੁਰੂ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਜਲਾਲੀਆ ਨਾਲੇ ’ਤੇ ਬਣਨ ਵਾਲੇ ਪੁਲ ਦਾ ਨਿਰਮਾਣ ਕਾਰਜ ਵੀ ਇੱਕ ਹਫ਼ਤੇ ਦੇ ਅੰਦਰ ਸ਼ੁਰੂ ਕਰਵਾਉਣ ਦੀ ਗੱਲ ਉਨ੍ਹਾਂ ਕਹੀ। ਤੀਜਾ ਪੁਲ ਘਰੋਟਾ ਦੇ ਨਜ਼ਦੀਕ ਸਾਂਭਲਾ ਵਿਖੇ ਬਣਾਇਆ ਜਾਣਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸ਼ਿੰਗਾਰਮਾ ਵਿਖੇ ਬਣਨ ਵਾਲਾ ਪੁਲ ਲਗਭਗ 165 ਮੀਟਰ ਲੰਬਾ ਅਤੇ 42 ਮੀਟਰ ਚੌੜਾ ਹੋਵੇਗਾ, ਜਿਸ ਦੇ ਨਿਰਮਾਣ ’ਤੇ 17 ਕਰੋੜ 82 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਇਹ ਪੁਲ ਰਾਵੀ ਦਰਿਆ ਦੇ ਪਾਰਲੇ ਪਾਸੇ ਵੱਸਦੇ ਕਰੀਬ 60-65 ਪਿੰਡਾਂ ਦੇ ਲੋਕਾਂ ਲਈ ਬੇਹੱਦ ਮਹੱਤਵਪੂਰਨ ਸਾਬਿਤ ਹੋਵੇਗਾ ਅਤੇ ਇਲਾਕੇ ਦੀ ਆਵਾਜਾਈ ਤੇ ਕਨੈਕਟੀਵਿਟੀ ਨੂੰ ਹੋਰ ਮਜ਼ਬੂਤ ਕਰੇਗਾ।

ਸ੍ਰੀ ਕਟਾਰੂਚੱਕ ਨੇ ਕਿਹਾ ਕਿ ਰਾਵੀ ਦਰਿਆ ਦੇ ਪਾਰਲੇ ਇਲਾਕੇ ਦੇ ਲੋਕਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਹਲਕੇ ਦੇ ਲੋਕਾਂ ਦੀਆਂ ਜ਼ਰੂਰਤਾਂ ਅਤੇ ਮੰਗਾਂ ਨੂੰ ਧਿਆਨ ਵਿੱਚ ਰੱਖ ਕੇ ਸੜਕਾਂ, ਪੁਲਾਂ ਅਤੇ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਆਪਣੇ ਕਾਰਜਕਾਲ ਦੌਰਾਨ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ਵਿੱਚ ਸੜਕਾਂ ਦੇ ਨਿਰਮਾਣ ਸਮੇਤ ਕਈ ਵਿਕਾਸ ਕਾਰਜ ਕਰਵਾਏ ਗਏ ਹਨ। ਲੋਕਾਂ ਦੀ ਸਿਹਤ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇਸ ਇਲਾਕੇ ਵਿੱਚ 100 ਬਿਸਤਰਿਆਂ ਵਾਲਾ ਹਸਪਤਾਲ ਖੋਲ੍ਹਣ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ। ਇਸ ਤੋਂ ਇਲਾਵਾ ਨਰੋਟ ਜੈਮਲ ਸਿੰਘ ਤੋਂ ਸਿੱਧਾ ਕੀੜੀ ਨੂੰ ਜੋੜਨ ਵਾਲੇ ਇੱਕ ਵੱਡੇ ਪੁਲ ਦਾ ਪ੍ਰੋਜੈਕਟ ਵੀ ਪ੍ਰਕਿਰਿਆ ਅਧੀਨ ਹੈ ਅਤੇ ਇਸ ਦੇ ਨਿਰਮਾਣ ਕਾਰਜ ਜਲਦ ਸ਼ੁਰੂ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਹਲਕਾ ਭੋਆ ਨੂੰ ਬਿਹਤਰ ਕਨੈਕਟੀਵਿਟੀ ਅਤੇ ਮਜ਼ਬੂਤ ਬੁਨਿਆਦੀ ਢਾਂਚੇ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜ ਨਿਰੰਤਰ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਭੋਆ ਹਲਕਾ ਹੁਣ ਕਨੈਕਟੀਵਿਟੀ ਅਤੇ ਪੁਲਾਂ ਦੇ ਵਿਕਾਸ ਪੱਖੋਂ ਪੰਜਾਬ ਹੀ ਨਹੀਂ, ਸਗੋਂ ਦੇਸ਼ ਦੇ ਨਕਸ਼ੇ ’ਤੇ ਆਪਣੀ ਵਿਸ਼ੇਸ਼ ਪਛਾਣ ਬਣਾਉਣ ਵੱਲ ਵਧ ਰਿਹਾ ਹੈ।

ਉਨ੍ਹਾਂ ਸ਼ਿੰਗਾਰਮਾ ਪੁਲ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ’ਤੇ ਸਮੂਹ ਹਲਕਾ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੇ ਲੋਕਾਂ ਲਈ ਲਾਹੇਵੰਦ ਰਹੇਗਾ ਅਤੇ ਆਵਾਜਾਈ ਦੀਆਂ ਸਮੱਸਿਆਵਾਂ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

Scroll to Top