ਕੈਬਿਨੇਟ ਮੀਟਿੰਗ ਵਿੱਚ ਖੇਤੀਬਾੜੀ ਨੀਤੀ ਨੂੰ ਲੈ ਕੇ ਚਰਚਾ : ਚੀਮਾ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਬੈਠਕ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈਸ ਕਾਨਫਰੰਸ ਕਰਦਿਆਂ ਪੰਜਾਬ ਕੈਬਿਨੇਟ ਵੱਲੋਂ ਲਏ ਗਏ ਫੈਸਲਿਆਂ ਬਾਰੇ ਦੱਸਿਆ ਗਿਆ।ਉਨ੍ਹਾਂ ਦੱਸਿਆ ਕਿ ਕੈਬਿਨੇਟ ਮੀਟਿੰਗ ਵਿੱਚ ਖੇਤੀਬਾੜੀ ਨੀਤੀ ਨੂੰ ਲੈ ਕੇ ਚਰਚਾ ਹੋਈ। ਕਿਸਾਨ ਲੀਡਰਾਂ ਨਾਲ ਨੀਤੀ ‘ਤੇ ਚਰਚਾ ਕਰਾਂਗੇ ਅਤੇ ਉਨ੍ਹਾਂ ਤੋਂ ਸੁਝਾਅ ਲਵਾਂਗੇ। ਇਸ ਤੋਂ ਇਲਾਵਾ ਨਵੀਂ ਪੰਜਾਬ ਸਿੱਖਿਆ ਨੀਤੀ ਤੇ ਵੀ ਚਰਚਾ ਹੋਈ ਹੈ। ਪ੍ਰੈਸ ਕਾਨਫਰੰਸ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਨੂੰ ਸਕਿਲ ਬੇਸਡ ਸਿਖਿਆ ਨੀਤੀ ਦੀ ਲੋੜ ਹੈ