Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 10:23 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਲੀਫੋਰਨੀਆ ’ਚ ਪਾਵਨ ਸਰੂਪਾਂ ਦੀ ਛਪਾਈ ਲਈ ਪ੍ਰੈੱਸ ਲਗਾਉਣ ਦਾ ਮਾਮਲਾ: ਅਮਰੀਕਾ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ

ਕੈਲੀਫੋਰਨੀਆ ’ਚ ਪਾਵਨ ਸਰੂਪਾਂ ਦੀ ਛਪਾਈ ਲਈ ਪ੍ਰੈੱਸ ਲਗਾਉਣ ਦਾ ਮਾਮਲਾ: ਅਮਰੀਕਾ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ

ਕੈਲੀਫੋਰਨੀਆ ’ਚ ਪਾਵਨ ਸਰੂਪਾਂ ਦੀ ਛਪਾਈ ਲਈ ਪ੍ਰੈੱਸ ਲਗਾਉਣ ਦਾ ਮਾਮਲਾ: ਅਮਰੀਕਾ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ

– ਐਡਵੋਕੇਟ ਧਾਮੀ ਦੀ ਅਗਵਾਈ ’ਚ ਜਲਦ ਅਮਰੀਕਾ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ

ਅੰਮ੍ਰਿਤਸਰ, 7 ਸਤੰਬਰ 2023 – ਅਮਰੀਕਾ ਦੇ ਕੈਲੀਫੋਰਨੀਆ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਲਈ ਪ੍ਰੈੱਸ ਲਗਾਉਣ ਵਾਸਤੇ ਸ਼੍ਰੋਮਣੀ ਕਮੇਟੀ ਦਾ ਇਕ ਉੱਚ ਪੱਧਰੀ ਵਫ਼ਦ ਜਲਦ ਹੀ ਅਮਰੀਕਾ ਜਾਵੇਗਾ। ਇਸ ਵਫ਼ਦ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਬੀਤੇ ਦਿਨੀਂ ਕੈਲੀਫੋਰਨੀਆ ਦੇ ਸ਼ਹਿਰ ਟ੍ਰੇਸੀ ਵਿਖੇ ਇਹ ਪ੍ਰੈੱਸ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਇਥੇ ਧਰਮ ਪ੍ਰਚਾਰ ਕੇਂਦਰ ਅਤੇ ਗੁਰਦੁਆਰਾ ਸਾਹਿਬ ਸਥਾਪਤ ਕਰਨ ਦੀ ਵੀ ਯੋਜਨਾ ਹੈ। ਸ਼੍ਰੋਮਣੀ ਕਮੇਟੀ ਨੂੰ ਇਸ ਧਰਮ ਪ੍ਰਚਾਰ ਕੇਂਦਰ ਅਤੇ ਪ੍ਰੈੱਸ ਲਗਾਉਣ ਲਈ ਜਗ੍ਹਾ ਅਤੇ ਹੋਰ ਲੋੜੀਂਦੀ ਸਹਾਇਤਾ ਦੀ ਪੇਸ਼ਕਸ ਦੀਵਾਨ ਟੋਡਰਮਲ ਫਾਊਂਡੇਸ਼ਨ ਦੇ ਬਾਨੀ ਸਿੱਖ ਵਿਦਵਾਨ ਸ. ਗਿਆਨ ਸਿੰਘ ਸੰਧੂ ਕੈਨੇਡਾ ਅਤੇ ਫਾਊਂਡੇਸ਼ਨ ਦੇ ਸਰਪ੍ਰਸਤ ਉੱਘੇ ਕਾਰੋਬਾਰੀ ਸ. ਕਰਨੈਲ ਸਿੰਘ ਸੰਧੂ ਅਮਰੀਕਾ ਅਤੇ ਫਾਊਂਡੇਸ਼ਨ ਦੇ ਪੰਜਾਬ ਪ੍ਰਤੀਨਿਧ ਸ. ਲਖਵਿੰਦਰ ਸਿੰਘ ਕਾਹਨਕੇ ਵੱਲੋਂ ਕੀਤੀ ਗਈ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਇਕ ਪ੍ਰੈੱਸ ਬਿਆਨ ਵਿਚ ਦੱਸਿਆ ਕਿ ਲੰਮੇ ਸਮੇਂ ਤੋਂ ਅਮਰੀਕਾ ਅਤੇ ਕੈਨੇਡਾ ਦੀਆਂ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਵੱਡੀ ਮੰਗ ਕੀਤੀ ਜਾਂਦੀ ਰਹੀ ਹੈ, ਜਿਸ ਨੂੰ ਵੇਖਦਿਆਂ ਇਹ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੈਲੀਫੋਰਨੀਆ ਦੇ ਟ੍ਰੇਸੀ ’ਚ ਸਥਾਪਤ ਕੀਤਾ ਜਾਣ ਵਾਲਾ ਸ਼੍ਰੋਮਣੀ ਕਮੇਟੀ ਦਾ ਕੇਂਦਰ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਹੀ ਨਹੀਂ ਕਰੇਗਾ, ਬਲਕਿ ਇਹ ਅਮਰੀਕਾ ਕੈਨੇਡਾ ਲਈ ਸ਼੍ਰੋਮਣੀ ਕਮੇਟੀ ਦੀ ਪ੍ਰਤੀਨਿਧਤਾ ਵੀ ਕਰੇਗਾ। ਇਹ ਕੇਂਦਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਕਾਰਜਸ਼ੀਲ ਹੋਵੇਗਾ, ਜਿਸ ਦੀ ਸੇਵਾ ਸ. ਗਿਆਨ ਸਿੰਘ ਸੰਧੂ, ਸ. ਕਰਨੈਲ ਸਿੰਘ ਸੰਧੂ, ਸ. ਸਤਨਾਮ ਸਿੰਘ ਸੰਧੂ ਅਤੇ ਸ. ਇਕਬਾਲ ਸਿੰਘ ਸੰਧੂ ਵੱਲੋਂ ਕਰਵਾਈ ਜਾਵੇਗੀ।
ਪੰਜਾਬ ’ਚ ਸੰਸਥਾ ਨਾਲ ਇਸ ਦੇ ਤਾਲਮੇਲ ਲਈ ਦੀਵਾਨ ਟੋਡਰਮਲ ਵਿਰਾਸਤੀ ਫਾਊਂਡੇਸ਼ਨ ਦੇ ਨੁਮਾਇੰਦੇ ਸ. ਲਖਵਿੰਦਰ ਸਿੰਘ ਕਾਹਨੇਕੇ ਸੇਵਾਵਾਂ ਨਿਭਾਉਣਗੇ। ਇਸ ਦੇ ਨਾਲ ਹੀ ਫਾਊਂਡੇਸ਼ਨ ਦੇ ਆਗੂ ਸ. ਹਰਮੇਸ਼ ਸਿੰਘ ਯੂਐਸਏ ਦੀਆਂ ਵੀ ਸੇਵਾਵਾਂ ਅਹਿਮ ਰਹਿਣਗੀਆਂ।ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਦੀ ਰੂਪ-ਰੇਖਾ ਤੈਅ ਕਰਨ ਅਤੇ ਹੋਰ ਲੋੜੀਂਦੀ ਕਾਰਵਾਈ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਜਲਦ ਹੀ ਅਮਰੀਕਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਵਫ਼ਦ ਵਿਚ ਉਨ੍ਹਾਂ (ਸ਼੍ਰੋਮਣੀ ਕਮੇਟੀ ਪ੍ਰਧਾਨ) ਸਮੇਤ ਮੈਂਬਰ ਅਤੇ ਅਧਿਕਾਰੀ ਸ਼ਾਮਲ ਹੋਣਗੇ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਦਾ ਇਹ ਵਫ਼ਦ ਯੂਬਾ ਸਿਟੀ ਵਿਖੇ ਵੀ ਜਾਵੇਗਾ, ਜਿਥੇ ਪਹਿਲਾਂ ਤੋਂ ਹੀ ਧਰਮ ਪ੍ਰਚਾਰ ਕੇਂਦਰ ਸਥਾਪਤ ਕੀਤੇ ਜਾਣ ਦੀ ਕਾਰਵਾਈ ਚੱਲ ਰਹੀ ਹੈ।

Scroll to Top