Breaking

ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ     ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ
Friday, 10 Jul 2026 | 11:25 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਖਾਲੀ ਪਲਾਟਾਂ ਅਤੇ ਹਾਈ ਰਿਸਕ ਇਲਾਕਿਆਂ ਵਿੱਚ ਕੀਤੀਆਂ ਗਈਆਂ ਡਰਾਈ ਡੇਅ ਗਤੀਵਿਧੀਆਂ

ਖਾਲੀ ਪਲਾਟਾਂ ਅਤੇ ਹਾਈ ਰਿਸਕ ਇਲਾਕਿਆਂ ਵਿੱਚ ਕੀਤੀਆਂ ਗਈਆਂ ਡਰਾਈ ਡੇਅ ਗਤੀਵਿਧੀਆਂ

ਪਟਿਆਲਾ 10 ਜੁਲਾਈ –  ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਟਿਆਲਾ ਜਿਲ੍ਹੇ ਵਿੱਚ ਪੈਂਦੇ ਖਾਲੀ ਪਲਾਟਾਂ ਅਤੇ ਹਾਈ ਰਿਸਕ ਇਲਾਕਿਆਂ ਵਿੱਚ ਡੇਂਗੂ ਵਿਰੋਧੀ ਡਰਾਈ ਡੇਅ ਗਤੀਵਿਧੀਆਂ ਕੀਤੀਆਂ ਗਈਆਂ। ਇਸ ਦੌਰਾਨ ਗੁਰਬਖਸ਼ ਕਲੋਨੀ, ਸਨੌਰੀ ਅੱਢਾ, ਅਨੰਦ ਨਗਰ ਏ, ਗਰੀਨ ਪਾਰਕ ਕਲੋਨੀ, ਬਾਜਵਾ ਕਲੋਨੀ, ਬਡੁੰਗਰ, ਬਾਬਾ ਦੀਪ ਸਿੰਘ ਨਗਰ, ਭਾਰਤ ਨਗਰ ਤ੍ਰਿਪੜੀ ਦੇ ਘਰਾਂ ਵਿੱਚ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਕਈ ਥਾਵਾਂ ਉੱਤੇ ਮਿਲਿਆ ਲਾਰਵਾ ਮੌਕੇ ਉੱਤੇ ਹੀ ਨਸ਼ਟ ਕਰਵਾਇਆ ਗਿਆ।

ਮੀਂਹ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਿਵਲ ਸਰਜਨ ਡਾ· ਸ਼ੈਲੀ ਜੇਤਲੀ ਵੱਲੋਂ ਸਮੂਹ ਪਟਿਆਲਾ ਵਾਸੀਆਂ ਨੂੰ ਇਹ ਅਪੀਲ ਕੀਤੀ ਗਈ ਹੈ ਕਿ ਬਰਸਾਤੀ ਮੌਸਮ ਦੇ ਸ਼ੁਰੂ ਹੋਣ ਕਰਕੇ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਆਪਣੇ ਘਰਾਂ ਵਾਂਗ ਹੀ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਤੇ ਘਰਾਂ ਦੇ ਅੰਦਰ ਪਈਆਂ ਖਾਲੀ ਚੀਜ਼ਾਂ ਵਿੱਚ ਪਾਣੀ ਇੱਕਠਾ ਨਾ ਹੋਣ ਦੇਣ।

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਫਾਰਮੇਸੀ ਵਿਦਿਆਰਥੀਆਂ, ਇਨਟਰਨਜ਼, ਨਰਸਿੰਗ ਵਿਦਿਆਰਥੀਆਂ, ਆਸ਼ਾ ਵਰਕਰਾਂ, ਵਿਲੇਜ ਹੈਲਥ ਕਮੇਟੀਆਂ ਦੇ ਮੈਂਬਰਾਂ ਦੇ ਨਾਲ ਨਾਲ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਨੁਮਾਇੰਦਿਆਂ ਦੀ ਮਦਦ ਲਈ ਜਾ ਰਹੀ ਹੈ।

ਉਨ੍ਹਾਂ ਇਹ ਵੀ ਆਖਿਆ ਕਿ ਜਿੱਥੇ ਕਿਤੇ ਵੀ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਲਾਰਵਾ ਮਿਲ ਰਿਹਾ ਹੈ ਉਸ ਨੂੰ ਮੌਕੇ ਉੱਤੇ ਹੀ ਨਸ਼ਟ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਖੜ੍ਹੇ ਪਾਣੀ ਉੱਤੇ ਵੀ ਲਾਰਵੀਸਾਈਡ ਦਾ ਸਪਰੇਅ ਕੀਤਾ ਜਾ ਰਿਹਾ ਹੈ। ਉਹਨਾਂ ਤੇਜ਼ ਬੁਖਾਰ ਅਤੇ ਬਦਨ ਦਰਦ ਦੀ ਸ਼ਿਕਾਇਤ ਹੋਣ ਤੇ ਡੇਂਗੂ ਜਾਂਚ ਕਰਵਾਉਣ ਦੀ ਸਲਾਹ ਦਿੱਤੀ।

Scroll to Top