ਖੁਦ ਨੂੰ ਗੋਲੀ ਮਾਰੀ ਐਟਲਸ ਸਾਈਕਲਜ਼ ਦੇ ਸਾਬਕਾ ਪ੍ਰਧਾਨ ਸਲਿਲ ਕਪੂਰ ਨੇ

ਖੁਦ ਨੂੰ ਗੋਲੀ ਮਾਰੀ ਐਟਲਸ ਸਾਈਕਲਜ਼ ਦੇ ਸਾਬਕਾ ਪ੍ਰਧਾਨ ਸਲਿਲ ਕਪੂਰ ਨੇ
ਨਵੀਂ ਦਿੱਲੀ : ਐਟਲਸ ਸਾਈਕਲਜ਼ ਦੇ ਸਾਬਕਾ ਪ੍ਰਧਾਨ ਸਲਿਲ ਕਪੂਰ ਨੇ ਮੰਗਲਵਾਰ ਨੂੰ ਖੁਦ ਨੂੰ ਗੋਲ਼ੀ ਮਾਰ ਕੇ ਖੁਦਕੁਸ਼ੀ ਕਰ ਲਈ। ਅਧਿਕਾਰੀਆਂ ਨੇ ਦੱਸਿਆ ਕਿ ਉਸ ਨੇ ਮੰਗਲਵਾਰ ਦੁਪਹਿਰ ਨੂੰ ਲੁਟੀਅਨ ਦਿੱਲੀ ਦੇ ਤੁਗਲਕ ਰੋਡ ਇਲਾਕੇ `ਚ ਆਪਣੇ ਘਰ `ਚ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਸਲਿਲ ਦੀ ਲਾਸ਼ ਦੁਪਹਿਰ 1 ਵਜੇ ਉਨ੍ਹਾਂ ਦੇ ਮੈਨੇਜਰ ਨੂੰ ਡਾਕਟਰ ਏ.ਪੀ.ਜੇ ਅਬਦੁਲ ਕਲਾਮ ਰੋਡ `ਤੇ ਸਥਿਤ ਘਰ ਦੇ ਅੰਦਰ ਪੂਜਾ ਕਮਰੇ ਦੇ ਨੇੜੇ ਖੂਨ ਨਾਲ ਲੱਥਪੱਥ ਹਾਲਤ `ਚ ਮਿਲੀ।ਇੱਕ ਪੁਲਿਸ ਅਧਿਕਾਰੀ ਅਨੁਸਾਰ ਕਪੂਰ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਸਿਰ ਵਿੱਚ ਗੋਲ਼ੀ ਮਾਰ ਲਈ। ਉਸ ਨੇ ਦੱਸਿਆ ਕਿ ਉਸ ਦੀ ਪਤਨੀ ਅਤੇ ਤਿੰਨ ਬੱਚੇ – ਦੋ ਪੁੱਤਰ ਅਤੇ ਇੱਕ ਧੀ ਉਸ ਤੋਂ ਵੱਖ ਰਹਿ ਰਹੇ ਸਨ। ਅਧਿਕਾਰੀ ਨੇ ਇਹ ਵੀ ਕਿਹਾ ਕਿ ਮੌਕੇ ਤੋਂ ਇਕ ਨੋਟ ਬਰਾਮਦ ਹੋਇਆ ਹੈ, ਜਿਸ ਵਿਚ ਕਪੂਰ ਨੇ ਕਥਿਤ ਤੌਰ `ਤੇ ਉਸ `ਤੇ `ਵਿੱਤੀ ਬੋਝ` ਦਾ ਜਿਕਰ ਕੀਤਾ ਹੈ। ਅਧਿਕਾਰੀ ਨੇ ਦੱਸਿਆ ਕਿ ਕਪੂਰ ਆਪਣੇ ਮੈਨੇਜਰ ਅਤੇ ਪਰਿਵਾਰ ਨਾਲ ਤਿੰਨ ਮੰਜ਼ਿਲਾ ਇਮਾਰਤ `ਚ ਰਹਿ ਰਿਹਾ ਸੀ। ਘਟਨਾ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੌਕੇ ਤੋਂ ਸਬੂਤ ਇਕੱਠੇ ਕਰਨ ਲਈ ਫੋਰੈਂਸਿਕ ਅਤੇ ਕ੍ਰਾਈਮ ਟੀਮਾਂ ਨੂੰ ਬੁਲਾਇਆ ਗਿਆ। ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ (ਈਓਡਬਲਯੂ) ਨੇ ਕਪੂਰ ਨੂੰ ਦੱਖਣੀ ਦਿੱਲੀ ਦੀ ਡਿਫੈਂਸ ਕਲੋਨੀ ਵਿੱਚ 9 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।ਉਸ ਖ਼ਿਲਾਫ਼ ਧੋਖਾਧੜੀ ਦੇ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ। ਜਨਵਰੀ 2020 ਵਿੱਚ, ਕਪੂਰ ਦੀ ਸਾਲੀ ਨਤਾਸ਼ਾ ਕਪੂਰ ਨੇ ਵੀ ਉਸੇ ਘਰ ਵਿੱਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। ਸੁਸਾਈਡ ਨੋਟ ਛੱਡਣ ਸਮੇਂ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਆਪਣਾ ਖਿਆਲ ਰੱਖਣ ਲਈ ਕਿਹਾ ਸੀ, ਪਰ ਖੁਦਕੁਸ਼ੀ ਦਾ ਕਾਰਨ ਨਹੀਂ ਦੱਸਿਆ।

Leave a Comment

Your email address will not be published. Required fields are marked *

Scroll to Top