Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 03 Oct 2026 | 6:32 pm

+91 90915 01313 , +91 90916 01313

punjabbanni@gmail.com
punjabbani@yahoo.com

ਖੇਡਾਂ ਵਤਨ ਪੰਜਾਬ ਦੀਆਂ ਸੀਜਨ/4 'ਚ ਜ਼ਿਲ੍ਹਾ ਪੱਧਰੀ ਬਾਸਕਟਬਾਲ ਦੇ ਮੁਕਾਬਲੇ ਕਰਵਾਏ ਗਏ

ਖੇਡਾਂ ਵਤਨ ਪੰਜਾਬ ਦੀਆਂ ਸੀਜਨ/4 'ਚ ਜ਼ਿਲ੍ਹਾ ਪੱਧਰੀ ਬਾਸਕਟਬਾਲ ਦੇ ਮੁਕਾਬਲੇ ਕਰਵਾਏ ਗਏ

ਪਟਿਆਲਾ, 3 ਅਕਤੂਬਰ : ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਅਤੇ ਜ਼ਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਦੇ ਤਾਲਮੇਲ ਨਾਲ ਪੋਲੋ ਗਰਾਊਂਡ ਪਟਿਆਲਾ ਵਿਖੇ ਜ਼ਿਲਾ ਪੱਧਰੀ ਲੜਕੇ ਤੇ ਲੜਕੀਆਂ ਦੇ ਬਾਸਕਟਬਾਲ ਦੇ ਮੁਕਾਬਲੇ ਕਰਵਾਏ ਗਏ।ਬਾਸਕਟਬਾਲ ਟੂਰਨਾਮੈਂਟ ਕਨਵੀਨਰ ਰਮਨੀਕ ਅਹੂਜਾ ਕੋਚ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਅੰਡਰ 14/17/21 ਲੜਕੇ ਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ।ਅੱਜ ਦੇ ਹੋਏ ਮੁਕਾਬਲਿਆਂ ਵਿੱਚੋ ਅੰਡਰ-21 ਲੜਕਿਆਂ ਦਾ ਫਾਈਨਲ ਮੈਚ ਪੀਆਈਐਸ ਪੋਲੋ ਅਤੇ ਪੋਲੋ-ਏ ਕਲੱਬ ਵਿਚਕਾਰ ਖੇਡਿਆ ਗਿਆ।
ਜਿਸ ਵਿੱਚ ਪੀਆਈਐਸ ਪੋਲੋ ਨੇ ਪਹਿਲਾ ਸਥਾਨ,ਪੋਲੋ-ਏ ਕਲੱਬ ਨੇ ਦੂਸਰਾ ਸਥਾਨ, ਮਲਟੀਪਰਪਜ਼ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਤੇ ਗੁਰਮੀਤ ਸਿੰਘ ਕੋਚ, ਜਸਪ੍ਰੀਤ ਕੌਰ ਕੋਚ,ਗੁਰਸ਼ਰਨ ਸਿੰਘ ਕੋਚ,ਬਜਰੰਗ ਕੋਚ, ਰਜਨੀਸ਼ ਕੋਚ,ਇੰਦੂ ਬਾਲਾ, ਅਮਨਦੀਪ ਕੌਰ,ਵਰਿੰਦਰ ਕੌਰ, ਲਖਵਿੰਦਰ ਕੌਰ,ਪਰਮਜੀਤ ਕੌਰ, ਹਰੀਸ਼ ਸਿੰਘ ਰਾਵਤ,ਗੁਰਪ੍ਰੀਤ ਸਿੰਘ ਬਾਜਵਾ,ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।
Scroll to Top