ਗਣਤੰਤਰ ਦਿਵਸ ਤੋਂ ਪਹਿਲਾਂ ਦਿੱਲੀ ਨੇ ਦਰਜ ਕੀਤਾ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਕੇਸ

ਦਿੱਲੀ, 23 ਜਨਵਰੀ :  ਗਣਤੰਤਰ ਦਿਵਸ ਤੋਂ ਪਹਿਲਾਂ ਕੌਮੀ ਰਾਜਧਾਨੀ ਦੀ ਸੁਰੱਖਿਆ ਨੂੰ ਲੈ ਕੇ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਵੱਡੀ ਕਾਰਵਾਈ ਕਰਦਿਆਂ ਸਿੱਖਸ ਫਾਰ ਜਸਟਿਸ (SFJ) ਨਾਲ ਜੁੜੇ ਨਾਮਜ਼ਦ ਅਤਿਵਾਦੀ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਦਸ ਦਈਏ ਕਿ ਇਕ ਵੀਡੀਓ ਵਿੱਚ ਪੰਨੂ ਨੇ ਕਥਿਤ ਤੌਰ ’ਤੇ ਆਪਣੇ ‘ਸਲੀਪਰ ਸੈੱਲਾਂ’ ਵੱਲੋਂ ਦਿੱਲੀ ਦੇ ਕੁਝ ਇਲਾਕਿਆਂ, ਜਿਵੇਂ ਉੱਤਰ-ਪੱਛਮੀ ਦਿੱਲੀ ਦੇ ਰੋਹਿਣੀ ਅਤੇ ਦੱਖਣ-ਪੱਛਮੀ ਦਿੱਲੀ ਦੇ ਡਾਬਰੀ ਵਿੱਚ ਖਾਲਿਸਤਾਨ ਸਮਰਥਕ ਪੋਸਟਰ ਲਗਾਏ ਜਾਣ ਦੇ ਦਾਅਵੇ ਵੀ ਕੀਤੇ ਹਨ। ਪੁਲੀਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ, ਜਿਸਨੂੰ ਲੈ ਕੇ ਅੱਜਇਹ ਕਾਰਵਾਈ ਕੀਤੀ ਗਈ ਹੈ।

ਪੁਲੀਸ ਅਧਿਕਾਰੀਆਂ ਅਨੁਸਾਰ ਪੰਨੂ ਵੱਲੋਂ ਸੋਸ਼ਲ ਮੀਡੀਆ ’ਤੇ ਜਾਰੀ ਇੱਕ ਵੀਡੀਓ ਵਿੱਚ 26 ਜਨਵਰੀ ਤੋਂ ਪਹਿਲਾਂ ਦਿੱਲੀ ਵਿੱਚ ਅਮਨ-ਕਾਨੂੰਨ ਦੀ ਸਥਿਤੀ ਖ਼ਰਾਬ ਕਰਨ ਦੀ ਗੱਲ ਕਹੀ ਗਈ ਸੀ। ਇਨ੍ਹਾਂ ਦਾਅਵਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਚੌਕਸ ਕਰ ਦਿੱਤਾ ਗਿਆ ਹੈ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਇਹਤਿਆਤੀ ਪ੍ਰਬੰਧ ਵਧਾ ਦਿੱਤੇ ਗਏ ਹਨ।

Scroll to Top