Breaking

ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ     ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ
Friday, 24 Jul 2026 | 5:11 am

+91 90915 01313 , +91 90916 01313

punjabbanni@gmail.com
punjabbani@yahoo.com

ਗਰਭਵਤੀ ਔਰਤਾਂ ਦੀ ਨਿਯਮਤ ਸਿਹਤ ਜਾਂਚ ਅਤੇ ਪੋਸ਼ਨ ਸਿੱਖਿਆ ਲਈ ਲਗਾਇਆ ਕੈਂਪ

ਗਰਭਵਤੀ ਔਰਤਾਂ ਦੀ ਨਿਯਮਤ ਸਿਹਤ ਜਾਂਚ ਅਤੇ ਪੋਸ਼ਨ ਸਿੱਖਿਆ ਲਈ ਲਗਾਇਆ ਕੈਂਪ

ਪਟਿਆਲਾ 23 ਜੁਲਾਈ – ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਿਵ  ਅਭਿਆਨ ਤਹਿਤ ਜਿਲ੍ਹਾ ਸਿਹਤ ਵਿਭਾਗ ਵੱਲੋਂ ਜਿਲ੍ਹੇ ਅਧੀਨ ਆਉਂਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਦੂਜੀ ਅਤੇ ਤੀਜੀ ਤਿਮਾਹੀ  ਵਾਲੀਆਂ ਔਰਤਾਂ ਦਾ ਡਾਕਟਰੀ ਚੈੱਕਅਪ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਨੇ ਕਿਹਾ ਕਿ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰੇਕ ਮਹੀਨੇ ਦੇ 9 ਅਤੇ 23 ਤਰੀਕ ਨੂੰ ਜਿਲ੍ਹਾ ਹਸਪਤਾਲ, ਸਬ ਡਿਵੀਜ਼ਨਲ ਹਸਪਤਾਲ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਗਰਭਵਤੀ ਔਰਤਾਂ ਦੀ  ਸਿਹਤ ਜਾਂਚ ਲਈ ਵਿਸ਼ੇਸ਼ ਕੈਂਪ ਲਗਾਏ ਜਾਂਦੇ ਹਨ।

ਕੈਂਪ ਵਿੱਚ ਸਾਰੀਆਂ ਗਰਭਵਤੀ ਔਰਤਾਂ ਦਾ ਵਿਸ਼ੇਸ਼ ਐਂਟੀਨੇਟਲ ਚੈੱਕਅਪ ਕਰਕੇ ਸਾਰੀਆਂ ਲੋੜੀਦੀਆਂ ਸਿਹਤ ਸੇਵਾਵਾਂ ਮੁਫਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ।  ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ.ਬਲਕਾਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗਰਭਵਰਤੀ ਔਰਤਾਂ ਨੂੰ ਚੈਕਅੱਪ ਦੇ ਨਾਲ ਸਿਹਤ ਸਿੱਖਿਆ ਵੀ ਦਿੱਤੀ ਗਈ ਕਿ ਉਹ ਹਰੀਆਂ ਪੱਤੇਦਾਰ ਸਬਜ਼ੀਆਂ, ਫਲ ਫਰੂਟ ਖਾਣ, ਪਨੀਰ, ਅੰਡੇ, ਦਾਲਾਂ ਆਦਿ ਦੀ ਵਰਤੋਂ ਕਰਨ ਅਤੇ ਜੱਚਾ ਬੱਚਾ ਦੀ ਤੰਦਰੁਸਤੀ ਲਈ ਵਾਧੂ ਖੁਰਾਕ ਖਾਣ, ਮੋਟੇ ਅਨਾਜ ਦੀ ਵਰਤੋ, ਮਾਂ ਦੇ ਦੁੱਧ ਦੀ ਮਹੱਤਤਾ, ਨਿੱਜੀ ਸਾਫ-ਸਫਾਈ, ਸਮੇਂ ਸਿਰ ਟੀਕਾਕਰਨ ਬਾਰੇ ਵੀ ਪ੍ਰੇਰਿਤ ਕੀਤਾ ਗਿਆ।

ਉਹਨਾਂ ਵੱਲੋਂ ਸਾਰੀ ਗਰਭਵਤੀ ਔਰਤਾਂ ਨੂੰ ਡਿਲੀਵਰੀ ਸਰਕਾਰੀ ਹਸਪਤਾਲ ਵਿੱਚ ਹੀ ਕਰਾਉਣ ਬਾਰੇ ਅਪੀਲ ਕੀਤੀ। ਉਹਨਾਂ ਦੱਸਿਆ ਕਿ ਅਜਿਹੇ ਕੈਂਪਾਂ ਦਾ ਮਕਸਦ ਗਰਭਵਤੀ ਔਰਤਾਂ ਦੀ ਡਾਕਟਰੀ ਜਾਂਚ ਕਰਕੇ ਖਤਰੇ ਵਾਲੇ ਜਨੇਪਿਆਂ ਜਿਵੇਂ ਬਲੱਡ ਪ੍ਰੈਸ਼ਰ ਦਾ ਵਧਣਾ, ਅਨੀਮੀਆਂ , ਸ਼ੂਗਰ ਰੋਗ ਆਦਿ ਦੀ ਭਾਲ ਕਰਕੇ ਉਹਨਾਂ ਦਾ ਸਮੇਂ ਸਿਰ ਇਲਾਜ ਕਰਨਾ ਹੈ, ਤਾਂ ਜੋ ਜੱਚਾ ਬੱਚਾ ਤੰਦਰੁਸਤ ਰਹਿਣ, ਇਹਨਾਂ ਕੈਂਪਾਂ ਵਿੱਚ ਗਰਭਵਤੀ ਔਰਤਾਂ ਦੇ ਚੈੱਕ ਅਪ ਦੇ ਨਾਲ ਨਾਲ ਬਲੱਡ ਪ੍ਰੈਸ਼ਰ, ਖੂਨ ਦੀ ਜਾਂਚ ਐਚ. ਆਈ. ਵੀ ਟੈਸਟ, ਸ਼ੂਗਰ ਤੇ ਹੋਰ ਲੱਛਣਾਂ ਦੀ ਵੀ ਜਾਂਚ ਕੀਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਗਰਭਵਤੀ ਔਰਤਾਂ ਦਾ ਸਾਰਾ ਇਲਾਜ ਅਤੇ ਟੈਸਟ ਸਰਕਾਰੀ ਸੰਸਥਾਵਾਂ ਵਿੱਚ ਮੁਫਤ ਕੀਤਾ ਜਾਂਦਾ ਹੈ।

 

Scroll to Top