ਗਵਾਹਾਂ ਦੇ ਪੇਸ਼ ਨਾ ਹੋਣ ਦੇ ਚਲਦਿਆਂ ਮੂਸੇਵਾਲਾ ਕਤਲ ਕਾਂਡ ਦੀ ਪੇਸ਼ੀ 26 ਨੂੰ
ਮਾਨਸਾ, 6 ਜੁਲਾਈ : ਪ੍ਰਸਿੱਧ ਪੋਪ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਮਲੇ ਵਿਚ ਅੱਜ ਦੋ ਗਵਾਹਾਂ ਦੇ ਪੇਸ਼ ਨਾ ਹੋਣ ਦੇ ਚਲਦਿਆਂ ਮਾਨਯੋਗ ਅਦਾਲਤ ਨੇ ਕੇਸ ਦੀ ਸੁਣਵਾਈ 26 ਜੁਲਾਈ ਤੇ ਪਾ ਦਿੱਤੀ ਹੈ।ਦੱਸਣਯੋਗ ਹੈ ਕਿ ਅਦਾਲਤ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਵੀ ਅਗਲੀ ਤਰੀਕ ‘ਤੇ ਗਵਾਹ ਵਜੋਂ ਪੇਸ਼ ਹੋਣ ਦੇ ਹੁਕਮ ਦਿੱਤੇ ਹਨ ।ਸਿੱਧੂ ਮੂਸੇਵਾਲਾ ਹੱਤਿਆ ਕਾਂਡ ਮਾਮਲੇ ਵਿਚ ਮਾਨਸਾ ਦੀ ਅਦਾਲਤ ਵਲੋਂ 27 ਮੁਲਜ਼ਮਾਂ ਖਿ਼ਲਾਫ਼ ਦੋਸ਼ ਤੈਅ ਕੀਤੇ ਗਏ ਹਨ।