Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 3:44 am

+91 90915 01313 , +91 90916 01313

punjabbanni@gmail.com
punjabbani@yahoo.com

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 7 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਅੱਠ ਵਿਅਕਤੀਆਂ ਨੂੰ 15 ਆਧੁਨਿਕ ਪਿਸਤੌਲਾਂ ਨਾਲ  ਗ੍ਰਿਫਤਾਰ ਕਰਕੇ ਨਾਜਾਇਜ਼ ਹਥਿਆਰ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਤਨਾਮ ਸਿੰਘ ਉਰਫ਼ ਸੁੱਖਾ (20) ਵਾਸੀ ਪਿੰਡ ਪਾਟੋ ਹੀਰਾ ਸਿੰਘ (ਮੋਗਾ), ਭੱਲਾ ਸਿੰਘ (26) ਵਾਸੀ ਪਿੰਡ ਮਾਣੂਕੇ ਗਿੱਲ (ਮੋਗਾ), ਗੌਤਮ ਸਿੰਘ ਉਰਫ਼ ਬਿੱਲਾ (23) ਵਾਸੀ ਪਿੰਡ ਅਹਿਮਦਪੁਰਾ (ਤਰਨ ਤਾਰਨ), ਮਨਵੀਰ ਸਿੰਘ ਉਰਫ਼ ਗੁਰਵੀਰ ਸਿੰਘ (24), ਵਾਸੀ ਵਿਸ਼ਾਲ ਨਗਰ (ਲੁਧਿਆਣਾ), ਜਸਕਰਨਦੀਪ ਸਿੰਘ ਉਰਫ਼ ਜੱਸਾ(23) ਵਾਸੀ ਪਿੰਡ ਭੁੱਚਰ ਕਲਾਂ (ਤਰਨ ਤਾਰਨ); ਸਿਮਰਨਜੀਤ ਸੰਧੂ ਉਰਫ਼ ਬਿੱਲਾ (27) ਵਾਸੀ ਨੀਵੇਂ ਤੁੰਗ (ਅੰਮ੍ਰਿਤਸਰ); ਅਭੀ ਉਰਫ਼ ਬਾਵਾ (25), ਵਾਸੀ ਵੱਡਾ ਹਰੀਪੁਰਾ (ਅੰਮ੍ਰਿਤਸਰ) ਅਤੇ ਇੱਕ 17 ਸਾਲਾ ਨਾਬਾਲਗ ਵਜੋਂ ਹੋਈ ਹੈ।

ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਤਿੰਨ .30 ਬੋਰ ਬੇਰੇਟਾ (ਇਟਲੀ ਦੇ ਬਣੇ), ਇੱਕ .30 ਬੋਰ ਪੀਐਕਸ5 ਸਟੌਰਮ, ਇੱਕ .30 ਬੋਰ (ਚੀਨ ਦਾ ਬਣਿਆ), ਅੱਠ .30 ਬੋਰ ਅਤੇ ਦੋ .32 ਬੋਰ ਦੇ ਪਿਸਤੌਲ ਸਮੇਤ 15 ਜ਼ਿੰਦਾ ਕਾਰਤੂਸ ਸ਼ਾਮਲ ਹਨ। ਹਥਿਆਰ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਅਪਰਾਧਿਕ ਗਤੀਵਿਧੀਆਂ ਲਈ ਵਰਤੀਆਂ ਜਾ ਰਹੀਆਂ ਉਨ੍ਹਾਂ ਦੀਆਂ ਦੋ ਕਾਰਾਂ ਵੀ ਜ਼ਬਤ ਕੀਤੀਆਂ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ੀ ਹਥਿਆਰ  ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਨਾਜਾਇਜ਼ ਹਥਿਆਰ ਖ਼ਰੀਦ ਕੇ ਅੱਗੇ ਸਪਲਾਈ  ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮਾਂ ਦੇ, ਨਾਜਾਇਜ਼ ਹਥਿਆਰ ਸਪਲਾਈ ਨੈੱਟਵਰਕ ਵਿੱਚ ਸ਼ਾਮਲ ਹੋਰ ਕਾਰਕੁੰਨਾਂ ਨਾਲ ਵੀ ਸਬੰਧ ਸਨ।

ਡੀਜੀਪੀ ਨੇ ਕਿਹਾ ਕਿ ਅਗਲੇ-ਪਿਛਲੇ ਸਬੰਧ ਸਥਾਪਤ ਕੀਤੇ ਜਾ ਰਹੇ ਹਨ ਅਤੇ ਇਸ ਮਾਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਪਹਿਲੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ (ਸੀਪੀ) ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਖ਼ਤਾ ਇਤਲਾਹ ਅਤੇ ਯੋਜਨਾਬੱਧ ਜਾਂਚ ਤੋਂ ਬਾਅਦ ਪੁਲਿਸ ਟੀਮਾਂ ਨੇ ਕਾਰ ਵਿੱਚ ਜਾ ਰਹੇ ਸਤਨਾਮ ਉਰਫ਼ ਸੁੱਖਾ ਅਤੇ ਭੱਲਾ ਸਿੰਘ ਨੂੰ ਗ੍ਰਿਫ਼ਤਾਰ ਕਰਕੇ  ਉਨ੍ਹਾਂ ਕੋਲੋਂ ਪੰਜ ਪਿਸਤੌਲਾਂ ਸਮੇਤ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ।

ਉਨ੍ਹਾਂ ਦੱਸਿਆ ਕਿ ਇੱਕ ਹੋਰ ਆਪ੍ਰੇਸ਼ਨ ਵਿੱਚ ਪੁਲਿਸ ਨੇ ਗੌਤਮ ਉਰਫ਼ ਬਿੱਲਾ, ਮਨਵੀਰ ਉਰਫ਼ ਗੁਰਵੀਰ ਸਿੰਘ ਅਤੇ ਜਸਕਰਨਦੀਪ ਉਰਫ਼ ਜੱਸਾ ਨੂੰ ਸੱਤ ਗੈਰ-ਕਾਨੂੰਨੀ ਪਿਸਤੌਲਾਂ  ਤੇ 10 ਜ਼ਿੰਦਾ ਕਾਰਤੂਸ ਨਾਲ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੀ ਕਾਰ ਵੀ ਜ਼ਬਤ ਕਰ ਲਈ ।

ਸੀਪੀ ਨੇ ਅੱਗੇ ਦੱਸਿਆ ਕਿ ਤੀਜੇ ਆਪ੍ਰੇਸ਼ਨ ਵਿੱਚ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸਿਮਰਨਜੀਤ ਉਰਫ਼ ਬਿੱਲਾ ਨੂੰ ਗ੍ਰਿਫ਼ਤਾਰ ਕੀਤਾ, ਜਿਸ ਤੋਂ ਬਾਅਦ ਉਸਦੇ ਸਾਥੀਆਂ ਅਭੀ ਉਰਫ਼ ਬਾਵਾ ਅਤੇ ਇੱਕ ਨਾਬਾਲਗ ਨੂੰ ਵੀ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਉਨਾਂ ਕੋਲੋਂ ਤਿੰਨ ਪਿਸਤੌਲ ਵੀ ਬਰਾਮਦ ਕੀਤੇ ਗਏ।

ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਇੱਕ ਸਾਂਝੇ ਸਰੋਤ ਤੋਂ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰ ਕੇ ਇਨ੍ਹਾਂ ਹਥਿਆਰਾਂ ਨੂੰ ਅੱਗੇ ਸਪਲਾਈ ਕਰ ਰਹੇ ਸਨ।

ਇਸ ਸਬੰਧ ਵਿੱਚ ਤਿੰਨ ਵੱਖ-ਵੱਖ ਕੇਸ— ਐਫਆਈਆਰ  ਨੰਬਰ 184 ਮਿਤੀ 02.10.2026 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25(6,7,8) ਤਹਿਤ ਪੁਲਿਸ ਥਾਣਾ ਛਾਉਣੀ ਵਿਖੇ; ਐਫਆਈਆਰ ਨੰਬਰ 301 ਮਿਤੀ 03.10.2026 ਨੂੰ ਅਸਲਾ ਐਕਟ ਦੀ ਧਾਰਾ 25(8) ਤਹਿਤ ਪੁਲਿਸ ਸਟੇਸ਼ਨ ਇਸਲਾਮਾਬਾਦ ਵਿਖੇ ਅਤੇ ਐਫਆਈਆਰ ਨੰਬਰ 235 ਮਿਤੀ 4.10.2026 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25(6,7,8) ਤਹਿਤ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛੇਹਰਟਾ ਵਿਖੇ ਕੇਸ ਦਰਜ ਕੀਤੇ ਗਏ ਹਨ।

Scroll to Top