ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਵਿਚਾਰ ਵਟਾਂਦਰਾ

ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਵਿਚਾਰ ਵਟਾਂਦਰਾ
ਅੰਮ੍ਰਿਤਸਰ, 7 ਜੁਲਾਈ () : ਗਿਆਨੀ ਹਰਪ੍ਰੀਤ ਸਿੰਘ ਜੋ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹਨ ਨੇ ਖਡੂਰ ਸਾਹਿਬ ਤੋਂ ਸੰਸਦ ਚੁਣੇ ਗਏ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕਰ ਵਿਚਾਰ ਵਟਾਂਦਰਾ ਕਰਨ ਉਪਰੰਤ ਗੱਲਬਾਤ ਦੌਰਾਨ ਆਖਿਆ ਕਿ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਮੇਰਾ ਪਿਆਰ ਹੈ ਤੇ ਉਹਨਾਂ ਦੇ ਪਰਿਵਾਰ ਨਾਲ ਮੁਲਾਕਾਤ ਹੋਈ ਹੈ।ਅੰਮ੍ਰਿਤਪਾਲ ਬਾਰੇ ਗੱਲਬਾਤ ਕਰਦਿਆਂ ਉਹਨਾਂ ਕਿਹਾ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਿੱਖਾਂ ਨਾਲ ਵਿਤਕਰਾ ਨਾ ਕਰੇ ਤੇ ਬਾਕੀ ਸਟੇਟਾਂ ਵਾਂਗ ਪੰਜਾਬ ਵਿੱਚ ਵੀ ਇੱਕੋ ਜਿਹੇ ਨਿਯਮ ਹੋਣ। ਉਹਨਾਂ ਕਿਹਾ ਕਿ ਬਾਕੀ ਸਟੇਟਾਂ `ਚ ਐੱਨ. ਐੱਸ. ਏ. ਇਕ ਸਾਲ ਦੀ ਹੈ ਪੰਜਾਬ `ਚ ਦੋ ਸਾਲ ਦੀ ਹੈ ਬਿਨਾਂ ਵਜ੍ਹਾ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ `ਚ ਰੱਖਣਾ ਗੈਰ ਵਾਜ੍ਹਬ ਹੈ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇ ਕਾਨੂੰਨ ਵੇਖ ਕੇ ਇੰਝ ਲੱਗਦਾ ਹੈ ਕਿ ਸਿੱਖਾਂ ਨਾਲ ਆਪਣੇ ਦੇਸ਼ ਵਿੱਚ ਵੀ ਬੇਗਾਨਿਆਂ ਵਰਗਾ ਵਰਤਾਅ ਕੀਤਾ ਜਾ ਰਿਹਾ ਹੈ । ਸਰਕਾਰ ਦੀ ਬਦਨੀਤੀ ਸਿੱਖਾਂ ਨਾਲ ਹਮੇਸ਼ਾ ਹੀ ਧੱਕਾ ਕਰਦੀ ਆਈ ਹੈ।

Leave a Comment

Your email address will not be published. Required fields are marked *

Scroll to Top