Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Friday, 03 Jul 2026 | 2:28 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਆਗਮਨ ਪੁਰਬ ਨੂੰ ਸਮਰਪਿਤ ਧਾਰਮਕ ਸਮਾਗਮ

ਬਹਾਦਰਗੜ੍ਹ / ਪਟਿਆਲਾ 1 ਜੁਲਾਈ – ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਚੱਲ ਰਹੇ ਨਿਰੰਤਰ ਸਮਾਗਮ ਦੇਰ ਰਾਤ ਕੀਰਤਨ ਦਰਬਾਰ ਨਾਲ ਸਮਾਪਤ ਹੋਏ।

ਦੇਰ ਰਾਤ ਕਰਵਾਏ ਗਏ ਧਾਰਮਕ ਸਮਾਗਮ ਦੌਰਾਨ ਪੁੱਜੀਆਂ ਸਖਸ਼ੀਅਤਾਂ ’ਚ ਅੰਤਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਰੀ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਆਦਿ ਤੋਂ ਇਲਾਵਾ ਇਲਾਕੇ ਦੀਆਂ ਸਿੱਖ ਭਾਵਾਂ, ਸੁਸਾਇਟੀਆਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਆਦਿ ਪੁੱਜੀਆਂ। ਧਾਰਮਿਕ ਸਮਾਗਮ ਦੌਰਾਨ ਢਾਡੀ ਕਵੀਸ਼ਰੀ ਜਥਿਆਂ ਅਤੇ ਹਜ਼ੂਰੀ ਰਾਗੀ ਕੀਰਤਨੀ ਜਥਿਆਂ ਨੇ ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਕੁਹਾੜਕਾ, ਭਾਈ ਸੁਰਿੰਦਰ ਸਿੰਘ, ਭਾਈ ਨਛੱਤਰ ਸਿੰਘ ਸੱਚਖੰਡ ਸ੍ਰੀ ਦਰਬਾਰ ਦੇ ਹਜ਼ੂਰੀ ਰਾਗੀ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ।

ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਜਿੱਥੇ ਨਿਰੰਤਰ ਗੁਰੂ ਦਾ ਲੰਗਰ ਚਲਾਇਆ ਗਿਆ, ਉੱਥੇ ਹੀ ਵੱਖ ਵੱਖ ਸਿੱਖ ਸੁਸਾਇਟੀਆਂ ਵੱਲੋਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਅਤੇ ਗੁਰੂ ਸਾਹਿਬ ਦੀ ਆਮਦ ਦੀ ਖੁਸ਼ੀ ਵਿਚ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਕੀਤੀ ਗਈ। ਇਸ ਮੌਕੇ ਸੰਗਤਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਅੰਤਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਸਮਾਗਮ ਦੀ ਸਫਲਤਾ ਲਈ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਗੁਰੂ ਸਾਹਿਬ ਦੇ ਜੀਵਨ, ਉਦੇਸ਼ ਅਤੇ ਵਿਚਾਰਧਾਰਾ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਵੱਡੀ ਲੋੜ ਹੈ।

ਸਮਾਗਮ ਦੇ ਅੰਤ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸ਼ਹਿਰ ਦੀਆਂ ਸਿੱਖ ਸਭਾਵਾਂ ਅਤੇ ਸੁਸਾਇਟੀਆਂ ਆਦਿ ਦੇ ਨੁਮਾਇੰਦਿਆਂ ਨੂੰ ਗੁਰੂ ਸਾਹਿਬ ਦੀ ਯਾਦਗਾਰੀ ਤਸਵੀਰ ਦੇ ਕੇ ਸਨਮਾਨਤ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ, ਮੈਨੇਜਰ ਮਨਜੀਤ ਸਿੰਘ ਕੌਲੀ, ਮੈਨੇਜਰ ਭਾਗ ਸਿੰਘ, ਮੈਨੇਜਰ ਆਤਮ ਪ੍ਰਕਾਸ਼ ਸਿੰਘ ਬੇਦੀ ਡੇਰਾ ਬਾਬਾ ਅਜਾਪਾਲ ਸਿੰਘ, ਬਾਬਾ ਸੋਹਣ ਸਿੰਘ ਕਾਰ ਸੇਵਾ ਵਾਲੇ, ਪ੍ਰਿੰਸੀਪਲ ਡਾ.ਸਤਿੰਦਰ ਸਿੰਘ, ਬਲਵਿੰਦਰ ਸਿੰਘ ਦੌਣ ਕਲਾਂ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ ਤੋਂ ਇਲਾਵਾ ਸੰਗਤਾਂ ਵੱਡੀ ਗਿਣਤੀ ਹਾਜ਼ਰ ਸਨ।

Scroll to Top